ਸਮਰਾਲਾ 30 ਜੁਲਾਈ : ਅੱਜ ਲੁਧਿਆਣਾ ਦੇ ਸਬ ਡਿਵੀਜ਼ਨ ਸਮਰਾਲਾ ਹਸਪਤਾਲ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਹਸਪਤਾਲ ਦੇ ਵਿੱਚ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹ ਐਕਸ਼ਨ ਮੋਡ ਦੇ ਵਿੱਚ ਨਜ਼ਰ ਆਏ। ਜਿੱਥੇ ਉਹਨਾਂ ਹਸਪਤਾਲ ਦੇ ਵਿੱਚ ਡਾਕਟਰਾਂ ਦੇ ਨਾਲ ਗੱਲਬਾਤ ਕਰ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਫਿਰ ਪਰੇਸ਼ਾਨੀ ਨਾ ਆਉਣ ਸਬੰਧੀ ਹਦਾਇਤ ਕੀਤੀ ਅਤੇ ਕਿਹਾ ਕਿ ਹਸਪਤਾਲ ਦੇ ਵਿੱਚ ਆਏ ਹੋਏ ਮਰੀਜ਼ਾਂ ਨੂੰ ਪਹਿਲ ਦੇ ਅਧਾਰ ਤੇ ਇਲਾਜ ਮੁਹਈਆ ਕਰਵਾਇਆ ਜਾਵੇ। ਉਹਨਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਦੇ ਵਿੱਚ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਇਸ ਦੌਰੇ ਦੌਰਾਨ ਅਚਨਚੇਤ ਸਮਰਾਲਾ ਸਬ ਡਿਵੀਜ਼ਨ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ। ਜਿੱਥੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਮਰੀਜ਼ਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਹਿਮਤੀ ਪ੍ਰਗਟਾਈ ਅਤੇ ਖੁਸ਼ੀ ਜਾਹਿਰ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਕਦਮ ਸਿਹਤ ਸਹੂਲਤਾਂ ਲਈ ਚੱਕੇ ਜਾ ਰਹੇ ਹਨ ਉਹਨਾਂ ਦੇ ਨਾਲ ਜਨਤਾ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਜਨਤਾ ਦੇ ਸਹੂਲਤ ਦੇ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਦੇ ਨਾਲ 10 ਲੱਖ ਰੁਪਏ ਤੱਕ ਦਾ ਇਲਾਜ ਅਤੇ ਹੁਣ ਸਰਕਾਰੀ ਹਸਪਤਾਲਾਂ ਦੇ ਵਿੱਚ ਡੋਗ ਵਾਈਟ ਅਤੇ ਹੋਰ ਕਿਸੇ ਜਾਨਵਰ ਵੱਲੋਂ ਕੱਟੇ ਜਾਣ ਤੇ ਮੁਫਤ ਟੀਕੇ ਲਗਾਏ ਜਾਣਗੇ। ਅਤੇ ਦਿਲ ਦੇ ਮਰੀਜ਼ਾਂ ਦੇ ਲਈ ਹੁਣ 50 ਹਜਾਰ ਰੁਪਏ ਤੱਕ ਦੇ ਟੀਕੇ ਵੀ ਮੁਫਤ ਸਰਕਾਰੀ ਹਸਪਤਾਲਾਂ ਦੇ ਵਿੱਚ ਲਗਾਏ ਜਾਣਗੇ। ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਸਪਤਾਲਾਂ ਦੇ ਵਿੱਚ ਹੋਰ ਕਾਇਆਕਲਪ ਸਕੀਮਾਂ ਤਹਿਤ ਲੋਕਾਂ ਨੂੰ ਬਿਹਤਰ ਇਲਾਜ ਮੁਹਈਆ ਕਰਵਾਇਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਸਮਰਾਲਾ ਡਾ.ਤਾਰਕਜੋਤ ਸਿੰਘ ਸਮੇਤ ਹੋਰ ਹਸਪਤਾਲ ਸਟਾਫ ਮੌਜੂਦ ਸਨ।
Trending
- ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
- ਡੀ.ਬੀ.ਈ.ਈ. ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 16 ਜਨਵਰੀ ਨੂੰ
- ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼
- ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਫਰਵਰੀ ਤੋਂ
- ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਨੇ ਮੋਹਾਲੀ ਸਥਿਤ ਦਫਤਰ ਵਿੱਚ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ‘ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ
- ਉਦਯੋਗਿਕ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਕੋਰਸ ਪਾਸ 36 ਸਫਲ ਉਮੀਦਵਾਰਾਂ ਨੂੰ ਸਰਟੀਫਿਕੇਟ ਤੇ ਇਨਾਮ ਕੀਤੇ ਤਕਸੀਮ


