ਖੰਨਾ, (ਲੁਧਿਆਣਾ), 3 ਅਗਸਤ : ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਨ ਨੂੰ ਸਮਰਪਿਤ ਸੰਵਿਧਾਨ ਬਾਰੇ ਜਾਗ੍ਰਤੀ ਸਮਾਗਮ ਗੁਰੂ ਰਵਿਦਾਸ ਧਰਮਸ਼ਾਲਾ, ਭੱਟੀਆਂ, ਖੰਨਾ ਵਿਖੇ ਕਰਵਾਇਆ ਗਿਆ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਉਚੇਚੇ ਤੌਰ ‘ਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਪਈਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਵੀ ਸੁਣੀਆਂ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ਼ਿਕਾਇਤਕਰਤਾ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਉਨ੍ਹਾਂ ਕਿਹਾ ਕਿ ਇਹਨਾਂ ਸਾਰੀਆਂ ਸ਼ਿਕਾਇਤਾਂ ਦੀ ਚੰਗੀ ਤਰ੍ਹਾਂ ਨਿਰਪੱਖ ਜਾਂਚ ਕਾਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਬਣਦਾ ਇਨਸਾਫ ਦਵਾਇਆ ਜਾਵੇਗਾ। ਸਮਾਗਮ ਦੌਰਾਨ ਚੇਅਰਮੈਨ ਗੜ੍ਹੀ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਸੰਵਿਧਾਨ ਵਿਚ ਦਰਜ ਉਨ੍ਹਾਂ ਦੇ ਹੱਕਾਂ ਤੇ ਫ਼ਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀ ਵਰਗਾ ਦੀ ਆਬਾਦੀ 35 ਪ੍ਰਤੀਸ਼ਤ ਹੈ। ਪਰ ਪੰਜਾਬ ਵਿੱਚ 35 ਪ੍ਰਤੀਸ਼ਤ ਤੋਂ ਜ਼ਿਆਦਾ ਅਨੁਸੂਚਿਤ ਜਾਤੀ ਦੇ ਲੋਕ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ੁਲਮ ਅਤੇ ਤਸ਼ੱਦਦ ਦੀ ਨੀਤੀ ਮੇਰੇ ਕੋਲ ਹੈ ਜਿਸ ਤਹਿਤ ਪੰਜਾਬ ਦੀ ਧਰਤੀ ਤੇ ਜ਼ੁਲਮ ਅਤੇ ਤਸ਼ੱਦਦ ਕਰਨ ਵਾਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਹ ਉਹੀ ਨੀਤੀ ਹੈ ਜਿਹੜੀ ਸਾਨੂੰ ਗੁਰੂ ਸਾਹਿਬਾਨਾਂ ਅਤੇ ਬਾਬਾ ਅੰਬੇਡਕਰ ਸਾਹਿਬ ਨੇ ਸਾਨੂੰ ਸੰਵਿਧਾਨ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਜੋ ਮੌਲਿਕ ਅਧਿਕਾਰ ਦਿੱਤੇ ਗਏ ਹਨ ਇਹੇ ਜਾਤੀ, ਧਰਮ, ਨਸਲ, ਸਥਾਨ ਅਤੇ ਲਿੰਗ ਦੇ ਵਿੱਤਕਰੇ ਨੂੰ ਖਤਮ ਕਰਦੇ ਹਨ। ਅਸੀਂ ਇਸ ਅਨੁਸਾਰ ਹੀ ਕੰਮ ਕਰ ਰਹੇ ਹਾਂ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਅੰਦਰ ਸਿਹਤ ਕ੍ਰਾਂਤੀ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। ਜਿਹੜਾ ਕਿ ਇਹ ਰਾਜ ਸਰਕਾਰ ਦਾ ਇਤਿਹਾਸਕ ਫੈਸਲਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਪੂਰੇ ਦੇਸ਼ ਵਿਚ ਮਿਸਾਲ ਕਾਇਮ ਕੀਤੀ ਹੈ।
ਇਸਦੇ ਨਾਲ ਹੀ ਰੁੁਜਗਾਰ ਦੇ ਖੇਤਰ ਵਿਚ ਵੀ ਕ੍ਰਾਂਤੀ ਲਿਆਂਦੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 56 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਰ ਵਰਗ ਨੂੰ 600 ਯੁਨਿਟ ਮੁਫਤ ਬਿਜਲੀ ਮੁਹੱਈਆ ਕਰਵਾ ਕੇ ਲੋਕਾਂ ’ਤੇ ਆਰਥਿਕ ਬੋਝ ਘਟਾਇਆ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ‘ਆਪ’ ਦੇ ਆਗੂ ਡਾ. ਜਸਪ੍ਰੀਤ ਸਿੰਘ ਬੀਜਾ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਧਰਮਿੰਦਰ ਸਿੰਘ ਲਾਂਬਾ, ਹਰਵਿੰਦਰ ਸਿੰਘ ਭੱਟੀ, ਰਣਦੀਪ ਸਿੰਘ ਹਨੀ, ਹਲਕਾ ਸਗੰਠਨ ਇੰਚਾਰਜ ਮਾਸਟਰ ਅਵਤਾਰ ਸਿੰਘ ਦਹਿੜੂ, ਭੁਪਿੰਦਰ ਸਿੰਘ ਸੌਂਦ, ਕੌਂਸਲਰ ਪਰਮਪ੍ਰੀਤ ਸਿੰਘ, ਕੌਂਸਲਰ ਸੁਖਮਨਜੀਤ ਸਿੰਘ, ਓ.ਐਸ.ਡੀ ਕਰਨ ਅਰੋੜਾ, ਬਲਾਕ ਪ੍ਰਧਾਨ ਨੀਸੂ ਕਪਲਾ, ਰਜਿੰਦਰ ਜੀਤ ਸਿੰਘ, ਜਤਿੰਦਰ ਪਾਠਕ, ਕੀਮਤੀ ਲਾਲ, ਗੁਰਦੀਪ ਸਿੰਘ ਦੀਪਾ, ਰਾਜਨ ਭੱਟੀਆਂ, ਮਨਦੀਪ ਸਿੰਘ ਭੱਟੀਆਂ ਅਤੇ ਅਮਰਜੀਤ ਭੱਟੀਆਂ, ਕੁਲਵੰਤ ਸਿੰਘ ਮਹਿਮੀ, ਰਾਧੇ ਸ਼ਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।


