ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 4 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪੁਹੰਚ ਗਈ ਹੈ। ਇਹ ਪ੍ਰਗਾਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਗਿੱਲ ਬੋਬ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਪਿੰਡ ਵਾਸੀਆਂ ਨੂੰ ਨਸਿਆਂ ਖਿਲਾਫ ਲੜਨ ਦੀ ਸਹੁੰ ਵੀ ਚੁਕਾਈ।
ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਲੋਕਾਂ ਨੂੰ ਆਸ ਬੱਝੀ ਹੈ ਕਿ ਸਰਕਾਰ ਵਲੋਂ ਨਸ਼ਿਆਂ ਖਿਲਾਫ ਛੇੜਿਆ ਜੰਗ ਫੈਸਲਾਕੁੰਨ ਸਾਬਤ ਹੋਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਰੋਜਾਨਾਂ ਨਸ਼ਾ ਤਸਕਰਾਂ ਦੀ ਗਿ੍ਰਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਨਾਂ ਕੋਲੋਂ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ।
ਉਨਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ।
ਉਨਾਂ ਨੇ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਜਾਂ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ’ਤੇ ਵੀ ਭੇਜ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। –