ਲੁਧਿਆਣਾ, 05 ਅਗਸਤ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋਂ ਸ਼੍ਰੀ ਆਤਮ ਵਲਭ ਜੈਨ ਕਾਲਜ, ਹੁਸੈਨਪੁਰਾ ਵਿਖੇ 07 ਅਗਸਤ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲਗਭਗ 40 ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਸਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ।ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਹੋਵੇ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ 12ਵੀਂ ਪਾਸ, ਡਿਪਲੋਮਾ, ਆਈ.ਟੀ.ਆਈ., ਗ੍ਰੇਜ਼ੂਏਟ, ਪੋਸਟ ਗ੍ਰੇਜ਼ੂੲੈਟ, ਬੀ.ਟੈਕ ਅਤੇ ਐਮ.ਬੀ.ਏ. ਪਾਸਆਉਟ ਹਨ, ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜ਼ਿਊਮ ਦੀਆਂ 2 ਨਕਲਾਂ ਅਤੇ ਪਾਸਪੋਰਟ ਫੋਟੋਆਂ ਨਾਲ ਰੋਜ਼ਗਾਰ ਮੇਲੇ ਵਿੱਚ ਸ਼ਮੂਲੀਅਤ ਕਰ ਸਕਦੇ ਹਨ।ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿੱਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ ਲਿਆਉਣੀਆਂ ਲਾਜ਼ਮੀ ਹਨ।ਡਿਪਟੀ ਕਮਿਸ਼ਨਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਇਸ ਡੀ.ਬੀ.ਈ.ਈ. ਦਫਤਰ ਦੇ ਹੈਲਪਲਾਈਨ ਨੰਬਰ 77400-01682, 9815617809, 9501699665 ਅਤੇ 9781713030 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।