ਲੁਧਿਆਣਾ, 12 ਅਗਸਤ (000) – ਨਵੋਦਿਆ ਵਿਦਿਆਲਿਆ ਸਮਿਤੀ ਨੇ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿੱਚ ਸੈਸ਼ਨ 2025-26 ਲਈ ਖਾਲੀ ਸੀਟਾਂ ਭਰਨ ਲਈ 10ਵੀਂ ਜਮਾਤ ਦੀ ਮੈਰਿਟ ਰਾਹੀਂ 11ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਜੋਕਿ ਮੌਜੂਦਾ ਸਮੇਂ ਇੰਚਾਰਜ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲ ਰਹੇ ਹਨ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਜ਼ਿਲ੍ਹਾ ਲੁਧਿਆਣਾ ਵਿੱਚ ਦਾਖਲੇ ਲਈ ਦਿਲਚਸਪੀ ਰੱਖਣ ਵਾਲੇ ਯੋਗ ਉਮੀਦਵਾਰ 20 ਅਗਸਤ, 2025 ਤੱਕ ਅਰਜ਼ੀਆਂ ਦੇ ਸਕਦੇ ਹਨ।
ਉਨ੍ਹਾਂ ਅਰਜ਼ੀ ਦੇਣ ਸਮੇਂ ਸ਼ਰਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਮੀਦਵਾਰ ਨੇ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ/ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ ਅਕਾਦਮਿਕ ਸੈਸ਼ਨ 2024-25 ਵਿੱਚ 10ਵੀਂ ਜਮਾਤ ਪਾਸ ਕੀਤੀ ਹੋਵੇ, ਉਮੀਦਵਾਰ ਲੁਧਿਆਣਾ ਜ਼ਿਲ੍ਹੇ ਦਾ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਇਹ ਜ਼ਰੂਰੀ ਹੈ ਕਿ ਵਿਦਿਆਰਥੀ ਨੇ 10ਵੀਂ ਜਮਾਤ ਦੀ ਪੜ੍ਹਾਈ ਪੂਰੀ ਕੀਤੀ ਹੋਵੇ।ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਆਨਲਾਈਨ ਅਰਜ਼ੀ ਫਾਰਮ ਲਈ ਵੈਬਸਾਈਟ https://forms.gle/7zHizjzPg3agsG327 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।