ਲੁਧਿਆਣਾ, 14 ਅਗਸਤ (000) – ਡੇਅਰੀ ਵਿਕਾਸ ਵਿਭਾਗ ਵਲੋਂ, ਅਗਾਂਹਵਧੂ ਡੇਅਰੀ ਕਿਸਾਨਾਂ ਲਈ ਚਲਾਈ ਜਾ ਰਹੀ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਚੌਥੇ ਬੈਚ ਦੀ ਕਾਂਊਸਲਿੰਗ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਵਿਖੇ ਕੀਤੀ ਗਈ।ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਕਾਂਊਸਲਿੰਗ ਮੌਕੇ ਜ਼ਿਲ੍ਹਾ ਲੁਧਿਆਣਾ, ਮਲੇਰਕੋਟਲਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਕਾਊਸਲਿੰਗ ਲਈ ਆਏ ਸਿਖਿਆਰਥੀਆਂ ਦੇ ਸਰਟੀਫਿਕੇਟਾਂ ਦੀ ਪੜਤਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਸਬੰਧੀ ਹਦਾਇਤਾ ਜਾਰੀ ਕੀਤੀਆ ਗਈਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿਖਲਾਈ ਵਿੱਚ ਸਿਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਸਿਖਲਾਈ ਦੀ ਟ੍ਰੇਨਿੰਗ ਕਰਵਾਈ ਜਾਵੇਗੀ ਜਿਸ ਵਿੱਚ ਨਸਲ ਸੁਧਾਰ, ਖਾਦ-ਖੁਰਾਕ, ਦੁੱਧ ਦੇ ਸਿੱਧੇ ਮੰਡੀਕਰਨ, ਏ.ਆਈ. ਵਰਗੇ ਵਿਸ਼ਿਆ ‘ਤੇ ਵਿਸ਼ਾ ਭਰਪੂਰ ਜਾਣਕਾਰੀ ਦੇ ਨਾਲ ਪ੍ਰੈਕਟੀਕਲ ਵੀ ਕਰਵਾਇਆ ਜਾਵੇਗਾ।ਇਸ ਮੌਕੇ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਬੀਜਾ ਦਲਬੀਰ ਕੁਮਾਰ ਦੇ ਨਾਲ ਹਰਵਿੰਦਰ ਸਿੰਘ, ਹਰਿੰਦਰ ਸਿੰਘ, ਰਾਜਨ, ਪ੍ਰਿਆ ਬਾਹਰੀ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


