ਚੋਹਲਾ ਸਾਹਿਬ/ਤਰਨਤਾਰਨ,15 ਅਗਸਤ 2025 – ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਹਲਕੇ ਦੇ ਲੋਕ ਮੌਜੂਦਾ ‘ਆਪ’ ਸਰਕਾਰ ਦੇ ਮਾੜੇ ਪ੍ਰਬੰਧਾਂ,ਵੱਧ ਰਹੇ ਨਸ਼ਿਆਂ ਅਤੇ ਠੱਪ ਪਏ ਵਿਕਾਸ ਕਾਰਜਾਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣਾ ਭਰੋਸਾ ਜਤਾ ਰਹੇ ਹਨ।ਇਹ ਵਿਚਾਰ ਬ੍ਰਹਮਪੁਰਾ ਨੇ ਅੱਜ ਆਪਣੀ ਰਿਹਾਇਸ਼ ‘ਤੇ ਇਤਿਹਾਸਕ ਨਗਰ ਚੋਹਲਾ ਸਾਹਿਬ ਤੋਂ ਜਥੇ. ਸਤਨਾਮ ਸਿੰਘ ਦੀ ਅਗਵਾਈ ਹੇਠ ਪਹੁੰਚੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸਾਂਝੇ ਕੀਤੇ।ਇਸ ਮੌਕੇ ਵਫ਼ਦ ਨੇ ਸ.ਬ੍ਰਹਮਪੁਰਾ ਨੂੰ ਪਾਰਟੀ ਦਾ ਉਪ ਪ੍ਰਧਾਨ ਬਣਨ ‘ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਇਸ ਦੌਰਾਨ ਵਰਕਰਾਂ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗਹਿਰੀ ਨਿਰਾਸ਼ਾ ਜ਼ਾਹਰ ਕਰਦਿਆਂ ਹਲਕੇ ਦੇ ਮੁੱਦਿਆਂ ਤੋਂ ਵੀ ਸ.ਬ੍ਰਹਮਪੁਰਾ ਨੂੰ ਜਾਣੂ ਕਰਵਾਇਆ।ਬ੍ਰਹਮਪੁਰਾ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿਰਫ਼ ਵਧਾਈਆਂ ਨਹੀਂ, ਸਗੋਂ ਲੋਕਾਂ ਦਾ ਸਾਡੇ ‘ਤੇ ਮੁੜ ਤੋਂ ਵੱਧ ਰਿਹਾ ਵਿਸ਼ਵਾਸ ਹੈ।ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕ ‘ਆਪ’ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਮਾੜੇ ਪ੍ਰਬੰਧਾਂ ਤੋਂ ਅੱਕ ਚੁੱਕੇ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਇੱਕੋ-ਇੱਕ ਭਰੋਸੇਯੋਗ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ਼ ਸੰਘਰਸ਼ ਕਰਦਾ ਰਹੇਗਾ।ਇਸ ਮੌਕੇ ਸੀਨੀਅਰ ਆਗੂ ਅਤੇ ਵਰਕਰ ਸਹਿਬਾਨ ਜਿੰਨ੍ਹਾਂ ਵਿੱਚ ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਹਰਜਿੰਦਰ ਸਿੰਘ ਜਿੰਦਾ ਆੜ੍ਹਤੀ,ਗੁਰਦੇਵ ਸਿੰਘ ਪ੍ਰਧਾਨ,ਡਾ. ਜਤਿੰਦਰ ਸਿੰਘ,ਮਨਜਿੰਦਰ ਸਿੰਘ ਲਾਟੀ,ਬਲਬੀਰ ਸਿੰਘ ਬੱਲੀ,ਸੂਬੇਦਾਰ ਹਰਬੰਸ ਸਿੰਘ,ਸੂਬੇਦਾਰ ਸੁਰਜੀਤ ਸਿੰਘ,ਪਾਲ ਸਿੰਘ,ਪੂਰਨ ਸਿੰਘ, ਸਿਮਰਨਜੀਤ ਸਿੰਘ ਕਾਕੂ ਪੀਏ,ਸੂਬੇਦਾਰ ਹਰਬੰਸ ਸਿੰਘ ਖਾਰਾ ਅਤੇ ਬਾਬਾ ਬਲਬੀਰ ਸਿੰਘ ਘੈਣਾ ਆਦਿ ਹਾਜ਼ਰ ਸਨ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ