ਚੰਡੀਗੜ੍ਹ, 18 ਅਗਸਤ, 2025: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ ਲਈ ਸੂਬਾ ਸਰਕਾਰ ਧੰਨਵਾਦ ਵੀ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ।ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ ਵੀ ਹਾਜ਼ਰ ਸਨ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


