ਬਲਜੀਤ ਸਿੰਘਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਥਰੂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਬੰਦ ਪਈ ਫੈਕਟਰੀ ਵਿੱਚੋਂ ਟੇਪ ਨਾਲ ਲਪੇਟਿਆ ਹੋਇਆ ਇੱਕ ਜਿੰਦਾ ਗ੍ਰੇਨੇਡ ਮਿਲਿਆ। ਫੈਕਟਰੀ ਦੀ ਸਫ਼ਾਈ ਕਰ ਰਹੇ ਇੱਕ ਵਿਅਕਤੀ ਨੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਪੁਲਿਸ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਗ੍ਰੇਨੇਡ ਨੂੰ ਸੁਰੱਖਿਅਤ ਤੌਰ ‘ਤੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦਸਤੇ ਦੇ ਪਹੁੰਚਣ ਤੋਂ ਬਾਅਦ ਇਸ ਗ੍ਰੇਨੇਡ ਨੂੰ ਨਕਾਰਾ ਕੀਤਾ ਜਾਵੇਗਾ।ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਕਿ ਇਹ ਗ੍ਰੇਨੇਡ ਫੈਕਟਰੀ ਤੱਕ ਕਿਵੇਂ ਪਹੁੰਚਿਆ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


