ਚੰਡੀਗੜ੍ਹ, 22 ਅਗਸਤ 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ‘ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਮਿਤੀ 26-08-2025 ਨੂੰ ਤੱਥ ਅਤੇ ਸੂਚਨਾ ਉਪ ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ


