ਲੁਧਿਆਣਾ, 22 ਅਗਸਤ (000) – ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ ‘ਤੇ ਮੱਛੀ ਫੜਨ ਦੀ ਨਿਲਾਮੀ 02 ਸਤੰਬਰ, 2025 ਨੂੰ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ ਅਤੇ ਇਸ ਦੀ ਮਿਆਦ 01-09-2025 ਤੋਂ 31-08-2026 ਤੱਕ ਹੋਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਖਾਵਾਂ ਵਿੱਚ ਸਰਹਿੰਦਰ ਨਹਿਰ ਬੁਰਜੀ 1,30,000 ਤੋਂ 1,94,000 ਤੱਕ, ਪਟਿਆਲਾ ਨਹਿਰ ਬੁਰਜੀ 500 ਤੋਂ 3000 ਤੱਕ, ਕੰਬਾਇਡ ਬਰਾਂਚ ਬੁਰਜੀ 500 ਤੋਂ 10,000 ਤੱਕ, ਅਬੋਹਰ ਬਰਾਂਚ ਬੁਰਜੀ 500 ਤੋਂ 1,04,000 ਤੱਕ, ਬਠਿੰਡਾ ਬਰਾਂਚ ਬੁਰਜੀ 500 ਤੋਂ 1,08,000 ਤੱਕ ਅਤੇ ਸਿੱਧਵਾਂ ਬਰਾਂਚ ਬੁਰਜੀ 500 ਤੋਂ 2000 ਤੱਕ ਸ਼ਾਮਲ ਹਨ।

ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ ‘ਤੇ ਹਰ ਸਾਲ ਮੱਛੀ ਫੜਨ ‘ਤੇ ਨਿਲਾਮੀ ਬੋਲੀ ਕੀਤੀ ਜਾਂਦੀ ਹੈ। ਬੋਲੀ ਮਨਜੂਰ ਕਰਨ ਦਾ ਅਧਿਕਾਰ ਕਾਰਜਕਾਰੀ ਇੰਜੀਨੀਅਰ ਹੈੱਡ ਵਰਕਸ ਮੰਡਲ ਸ.ਨ. ਰੋਪੜ ਕੋਲ ਹੈ, ਸਫਲ ਬੋਲੀਕਾਰ ਤੇ ਬੋਲੀ ਦੀ ਰਕਮ ਮੌਕੇ ‘ਤੇ ਹੀ ਜਮ੍ਹਾ ਕਰਵਾ ਲਈ ਜਾਵੇਗੀ, ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਬੋਲੀ ਰੱਦ ਸਮਝੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬੋਲੀ ਉਪਰੋਕਤ ਰੀਚਾਂ ਅਨੁਸਾਰ ਹੋਵੇਗੀ ਅਤੇ ਸਫਲ ਬੋਲੀਕਾਰ ਨੂੰ ਆਪਣੀ ਸਫਲ ਬੋਲੀ ਤੇ ਲਈ ਰੀਚ ਵਿੱਚੋਂ ਹੀ ਮੱਛੀਆਂ ਫੜਨ ਦਾ ਅਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮਹੀਨਾ ਜੁਲਾਈ ਅਤੇ ਅਗਸਤ ਵਿੱਚ ਮੱਛੀ ਫੜਨ ਦੀ ਮਨਾਹੀ ਹੈ। ਬੋਲੀਕਾਰ ਨੂੰ ਮੱਛੀ ਫੜਨ ਲਈ ਜਹਿਰੀਲੀ ਦਵਾਈ ਜਾਂ ਬਿਜਲੀ ਦਾ ਕਰੰਟ ਵਰਤਣ ਦੀ ਮਨਾਹੀ ਹੋਵੇਗੀ। ਬੋਲੀਕਾਰ ਮੱਛੀ ਫੜਨ ਸਮੇਂ ਨਹਿਰਾਂ/ਬਰਾਂਚਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਨਾ ਹੀ ਮਨਾਹੀ ਵਾਲੇ ਏਰੀਏ ਵਿੱਚ ਮੱਛੀ ਫੜੇਗਾ। ਬੋਲੀ ਵਾਲੇ ਦਿਨ ਜੇਕਰ ਛੁੱਟੀ ਹੋ ਜਾਂਦੀ ਹੈ ਤਾਂ ਅਗਲੇ ਕੰਮ ਵਾਲੇ ਦਿਨ ਬੋਲੀ ਹੋਵੇਗੀ।ਇਸ ਤੋਂ ਇਲਾਵਾ ਬੋਲੀਕਾਰ ਆਪਣੇ ਨਾਲ ਆਪਣੇ ਅਸਲ ਰਿਹਾਇਸ਼ੀ ਸਬੂਤ ਸਮੇਤ ਫੋਟੋ ਕਾਪੀ ਨਾਲ ਲੈ ਕੇ ਆਉਣ।

Share.

“I’m a Newswriter, “I write about the trending news events happening all over the world.

Leave A Reply