ਲੁਧਿਆਣਾ, 27 ਅਗਸਤ (000) – ਅਨੁਸੂਚਿਤ ਜਾਤੀ (ਐਸ.ਸੀ.) ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜ਼ੀ-ਰੋਟੀ ਵਜੋਂ ਉਤਸਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੋਜਨਾ ਤਹਿਤ, ਡੇਅਰੀ ਵਿਕਾਸ ਵਿਭਾਗ ਵੱਲੋਂ 15 ਸਤੰਬਰ ਤੋਂ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ।ਡਿਪਟੀ ਡਾਇਰੈਕਟਰ ਡੇਅਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਫਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਸਤੰਬਰ ਤੱਕ ਚਲਾਇਆ ਜਾਣਾ ਹੈ ਅਤੇ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਖੇ 08 ਸਤੰਬਰ ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ। ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ 3500/- ਰਪੁਏ ਵਜੀਫਾ ਵੀ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰ ਪੰਜਾਬ ਦੇ ਵਸਨੀਕ ਹੋਣੇ ਚਾਹੀਦੇ ਹਨ, ਉਮਰ 18 ਤੋ 50 ਸਾਲ, ਪੇਂਡੂ ਪਿਛੋਕੜ ਅਤੇ ਵਿਦਿਅਕ ਯੋਗਤਾ ਘੱਟੋ-ਘੱਟ 5ਵੀਂ ਪਾਸ ਲਾਜ਼ਮੀ ਹੈ। ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਤਾਜਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਦਕੇ ਹਨ।
ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 01628-299322 ਅਤੇ ਮੋਬਾਇਲ ਨੰਬਰ 81460-30086 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।