ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਕਾਮੇਡੀਅਨ ਡਾ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਪਰਮਦੀਪ ਭੱਲਾ, ਬੇਟੇ ਪੁਖਰਾਜ ਭੱਲਾ ਅਤੇ ਜਸਵਿੰਦਰ ਭੱਲਾ ਦੇ ਸਾਥੀ ਬਾਲ ਮੁਕੰਦ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲਾ ਪਰਿਵਾਰ ਦਾ ਘਾਟਾ ਨਹੀਂ ਸਗੋਂ ਸਮੁੱਚੇ ਸਮਾਜ ਅਤੇ ਪੰਜਾਬੀਆਂ ਦਾ ਘਾਟਾ ਹੈ। ਜਸਵਿੰਦਰ ਭੱਲਾ ਨੇ ਵਿਅੰਗ ਦੇ ਆਪਣੇ ਖ਼ਾਸ ਅੰਦਾਜ਼ ਅਤੇ ਸ਼ੈਲੀ ਨਾਲ ਵਿਲੱਖਣ ਪਛਾਣ ਛੱਡੀ ਹੈ, ਜੋ ਛਣਕਾਟਾ ਕੈਸੇਟਾਂ ਤੋਂ ਲੈ ਕੇ ਪੰਜਾਬੀ ਫਿਲਮਾਂ ਰਾਹੀਂ ਸਭ ਦੇ ਹਰਮਨ ਪਿਆਰੇ ਕਲਾਕਾਰ ਸਨ। ਉਨ੍ਹਾਂ ਕਿਹਾ ਕਿ ਇਹ ਘਾਟਾ ਹਮੇਸ਼ਾ ਲਈ ਨਾ ਪੂਰਿਆ ਜਾਣ ਵਾਲਾ ਹੈ।
Trending
- ਹਲਫ਼ਨਾਮੇ ਦੇ ਵਿਰੋਧ ’ਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
- ਭਾਜਪਾ ਆਗੂ ਗੁਰਦਰਸ਼ਨ ਸੈਣੀ ਅਤੇ ਰਣਜੀਤ ਗਿੱਲ ਨੇ ਪਾਰਟੀ ਉਮੀਦਵਾਰ ਹਰਜੀਤ ਸੰਧੂ ਲਈ ਕੀਤਾ ਪ੍ਰਚਾਰ
- ਵਿਧਾਇਕ ਬੱਗਾ ਵੱਲੋਂ ਲੱਕੜ ਬ੍ਰਿਜ ‘ਤੇ ਨਵੀਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ
- ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਪੰਜਾਬ ਸਰਕਾਰ ਨੇ ਛੁਡਵਾਏ 700 ਤੋਂ ਵੱਧ ਬੱਚੇ
- ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ
- ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
- ਸ਼੍ਰੀ ਸੰਜੀਵ ਬਾਂਸਲ ਵੱਲੋਂ 34ਵੀ ਵਾਰ ਕੀਤਾ ਖੂਨਦਾਨ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ


