ਲੁਧਿਆਣਾ, 02 ਸਤੰਬਰ (000) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਗਈ।ਜਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਸੀ.ਜੇ.ਐੱਮ-ਕਮ-ਸਕੱਤਰ ਡੀ.ਐਲ.ਐਸ.ਏ. ਮੈਡਮ ਸੁਮਿਤ ਸੱਭਰਵਾਲ ਦੀ ਅਗਵਾਈ ਹੇਠ ਡੀ.ਐਲ.ਐਸ.ਏ. ਦੇ ਸਟਾਫ ਮੈਂਬਰਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਵੱਲੋ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਰਾਹਤ ਸਮੱਗਰੀ ਵੰਡੀ ਗਈ।
ਮੌਜ਼ੂਦਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਭਾਰੀ ਮੀਂਹ ਪੈ ਰਿਆ ਹੈ ਅਤੇ ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਵੀ ਇਹ ਸਥਿਤੀ ਬਰਕਰਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਨਾਜੁਕ ਹਾਲਾਤਾਂ ਨੂੰ ਮੁੱਖ ਰੱਖਦਿਆਂ ਜਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸਟਾਫ ਮੈਂਬਰਾਂ ਦੇ ਇੱਕ ਰਲੀਫ ਸੈੱਲ ਦਾ ਗਠਨ ਕੀਤਾ ਗਿਆ ਤਾਂ ਜੋ ਹੜ੍ਹ ਪੀੜ੍ਹਤ ਅਤੇ ਲੋੜਵੰਦ ਵਿਅਕਤੀਆਂ ਦੀ ਤੁਰੰਤ ਮੱਦਦ ਕੀਤੀ ਜਾ ਸਕੇ।