ਲੁਧਿਆਣਾ, 09 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 43 ਅਧੀਨ ਮੁਹੱਲਾ ਗੁਰਪਾਲ ਨਗਰ, ਗਲੀ ਨੰਬਰ 1 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਵਿਸ਼ਾਲ ਸੜਕ ਦਾ ਨਿਰਮਾਣ 6 ਇੰਚ ਆਰ ਐਮ ਸੀ ਨਾਲ ਕੀਤਾ ਜਾਵੇਗਾ ਜਿਸ ‘ਤੇ ਕਰੀਬ 28 ਲੱਖ ਰੁਪਏ ਖਰਚ ਕੀਤੇ ਜਾਣੇ ਹਨ।

ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।ਵਿਧਾਇਕ ਛੀਨਾ ਨੇ ਕਿਹਾ ਕਿ ਇਹ ਸੜਕ ਦੀ ਪਿਛਲੇ ਦੋ ਦਹਾਕਿਆਂ ਤੋਂ ਕਿਸੇ ਨੇ ਸਾਰ ਨਹੀਂ ਲਈ ਅਤੇ ਇਸ ਮੁੱਖ ਸੜਕ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ। ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਢੋਲਨ, ਹਰਵਿੰਦਰ ਕੌਰ, ਕੁਲਜੀਤ ਕੌਰ ਸ਼ਿਵਾਨੀ, ਕਿਰਪਾਲ ਸਿਂਘ ਅਤੇ ਸਮੂਹ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply