ਜਲੰਧਰ, 10 ਸਤੰਬਰ : ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਜਲੰਧਰ ਵੱਲੋਂ ਸੈਸ਼ਨ 2025-26 ਲਈ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਆਰਜ਼ੀ ਤੌਰ ’ਤੇ ਭਰਤੀ ਕੀਤੀ ਜਾਣੀ ਹੈ, ਜਿਸ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇੰਸਟੀਚਿਊਟ ਮੈਂਨੇਜਮੈਂਟ ਕਮੇਟੀ ਦੇ ਮੈਂਬਰ ਸਕੱਤਰ-ਕਮ-ਡੀ.ਡੀ.ਓ., ਸਰਕਾਰੀ ਆਈ.ਟੀ.ਆਈ ਮੇਹਰਚੰਦ ਜਸਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿੱਚ ਪਲੰਬਰ, ਵੈਲਡਰ, ਆਰ.ਏ.ਸੀ., ਐਮ.ਐਮ.ਵੀ., ਮਸ਼ੀਨਿਸਟ ਅਤੇ ਡੀ.ਐਮ.ਸੀ. ਟਰੇਡ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਇਕ-ਇਕ ਅਸਾਮੀ ’ਤੇ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੋੜੀਂਦੀ ਯੋਗਤਾ ਲਈ ਡਾਇਰੈਕਟਰ ਜਨਰਲ ਟ੍ਰੇਨਿੰਗ ਦੀ ਵੈੱਬਸਾਈਟ https://dgt.gov.in/cts_datails ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇੰਟਰਵਿਊ 18 ਸਤੰਬਰ 2025 ਨੂੰ ਸਵੇਰੇ 11 ਵਜੇ ਤੱਕ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਵਿਖੇ ਹੋਵੇਗੀ, ਜਿਸ ਵਿੱਚ ਚਾਹਵਾਨ ਉਮੀਦਵਾਰ ਆਪਣੀ ਯੋਗਤਾ ਅਤੇ ਤਜ਼ੁਰਬੇ ਨਾਲ ਸਬੰਧਤ ਅਸਲ ਦਸਤਾਵੇਜ਼ ਸਮੇਤ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਚਾਹਵਾਨ ਉਮੀਦਵਾਰ 17 ਸਤੰਬਰ ਤੱਕ ਆਪਣੇ ਦਸਤਾਵੇਜ਼ ਸੰਸਥਾ ਵਿਖੇ ਭੇਜ ਵੀ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 94174-10589 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
Trending
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ
- SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
- ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
- ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ