ਲੁਧਿਆਣਾ, 12 ਸਤੰਬਰ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਹਿਲਾ ਸਸ਼ਕਤੀਕਰਣ ਤਹਿਤ ਔਰਤਾਂ ਨੂੰ ਆਪਣੇ ਪੈਰਾਂ ਸਿਰ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੁਧਿਆਣਾ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਪਾਇਲ ਗੋਇਲ ਅਤੇ ਇੰਡੀਅਨ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰੀ ਸਕੱਤਰ ਨਵਨੀਤ ਜੋਸ਼ੀ ਵੀ ਮੌਜੂਦ ਸਨ।
ਸਹਾਇਕ ਕਮਿਸ਼ਨਰ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੁਧਿਆਣਾ ਵੱਲੋਂ ਵਿਧਵਾ ਅਤੇ ਗਰੀਬ ਅੋਰਤਾ ਨੂੰ ਵੱਖ-ਵੱਖ ਮੌਕਿਆਂ ‘ਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਅੱਜ ਵੱਖ-ਵੱਖ 16 ਵਿਧਵਾ ਅਤੇ ਗਰੀਬ ਔਰਤਾਂ ਨੂੰ ਸਿਲਾਈ ਮਸ਼ੀਨਾਂ ਸਪੁਰਦ ਕੀਤੀਆਂ ਗਈਆਂ ਤਾਂ ਜੋ ਉਹ ਕਿਰਤ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰ ਸਕਣ।