ਕੈਨੇਡਾ/ਲੁਧਿਆਣਾਃ 13 ਸਤੰਬਰ 2025 – ਚੇਤਨਾ ਪ੍ਰਕਾਸ਼ਨ , ਪੰਜਾਬੀ ਭਵਨ ਲੁਧਿਆਣਾ ਦੇ ਸਹਿਯੋਗੀ ਅਦਾਰੇ ਗੁਲਾਟੀ ਪਬਲਿਸ਼ਰਜ਼ ਵੱਲੋਂ ਵਿਸ਼ਵ ਪੰਜਾਬੀ ਭਵਨ ਬਰੈਪਟਨ(ਕੈਨੇਡਾ) ਵਿਖੇ ਵਿਸ਼ਵ ਪੰਜਾਬੀ ਸਭਾ ਦੇ ਸਹਿਯੋਗ ਨਾਲ ਪੰਦਰਾਂ ਰੋਜ਼ਾ ਵਿਸ਼ਾਲ ਪੁਸਤਕ ਮੇਲਾ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਵਿਸ਼ਵ ਪੰਜਾਬੀ ਸਭਾ ਦੇ ਆਲਮੀ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਕੀਤਾ। ਪ੍ਰਦਰਸ਼ਨੀ ਦੇ ਮੁੱਖ ਪ੍ਰਬੰਧਕ ਸਤੀਸ਼ ਗੁਲਾਟੀ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿਚ ਪੰਜ ਸੌ ਨਵੇਂ ਟਾਈਟਲ ਸ਼ਾਮਲ ਕੀਤੇ ਗਏ ਹਨ। ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਬਰੈਂਪਟਨ ਕੈਨੇਡਾ ਵਸਦੇ ਪੰਜਾਬੀਆਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕਿਤਾਬਾਂ ਖਰੀਦਣ ਵਿਚ ਪਹਿਲ ਕੀਤੀ। ਇਸ ਮੌਕੇ ਪੰਜਾਬੀ ਲੇਖਕ ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਕਿਹਾ ਕਿ ਕਿਤਾਬਾਂ ਹੀ ਮਹਾਨ ਮਨੁੱਖੀ ਗਿਆਨ ਮਈ ਤਰੰਗਾਂ ਨੂੰ ਸ਼ਬਦਾਂ ਵਿਚ ਉਕਰ ਕੇ ਸਾਡੇ ਸਮਾਜ ਅੱਗੇ ਪੜਨ ਲਈ ਪਰੋਸਦੀਆਂ ਹਨ।ਗੁਰਦਾਸਪੁਰ ਤੋਂ ਕੈਨੇਡਾ ਗਏ ਪੰਜਾਬੀ ਕਵੀ ਮੱਖਣ ਕੋਹਾੜ ਨੇ ਕਿਹਾ ਕਿ ਚੇਤਨਾ ਪ੍ਰਕਾਸ਼ਨ ਦੇ ਮਾਲਕ ਸ਼ਤੀਸ਼ ਗੁਲਾਟੀ ਵਧਾਈ ਦੇ ਪਾਤਰ ਹਨ ਜੋ ਹਰ ਸਾਲ ਪੰਜਾਬ ਤੋ ਇੱਥੇ ਪਹੁੰਚ ਕੇ ਪ੍ਰਦਰਸ਼ਨੀ ਲਗਾਉਂਦੇ ਹਨ ਅਤੇ ਪੰਜਾਬੀਆਂ ਦੇ ਗਿਆਨ ਦਾ ਦਾਇਰਾ ਵਧਾਉਣ ਵਿੱਚ ਯੋਗਦਾਨ ਪਾਉਂਦੇ ਹਨ। ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਨੇ ਉਦਘਾਟਨ ਕਰਨ ਉਪਰੰਤ ਕਿਹਾ ਕਿ ਕੈਨੇਡਾ ਵਿੱਚ ਪੁਸਤਕ ਮੇਲੇ ਲੱਗਣੇ ਇਸ ਲਈ ਵੀ ਜ਼ਰੂਰੀ ਹਨ ਕਿ ਪੰਜਾਬੀਆਂ ਨੂੰ ਭਾਸ਼ਾ ਤੇ ਵਿਰਾਸਤ ਨਾਲ ਜੋੜ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਸਾਹਮਣੇ ਅਸੀਂ ਮੰਗ ਉਠਾ ਰਹੇ ਹਾਂ ਕਿ ਸਕੂਲਾਂ ਵਿੱਚ ਪੰਜਾਬੀ ਪੜਾਏ ਜਾਣ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਸੁਝਾਅ ਪ੍ਰਵਾਨ ਕਰਦਿਆਂ ਇਸ ਪੁਸਤਕ ਮੇਲੇ ਨੂੰ ਸਭਾ ਦੇ ਸਾਲਾਨਾ ਕੈਲੰਡਰ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਉੱਘੇ ਨਾਟਕਕਾਰ ਬਲਜਿੰਦਰ ਲੇਲਣਾ ਅਤੇ ਵਿਸ਼ਵ ਪੰਜਾਬੀ ਸਭਾ ਦੇ ਭਾਰਤੀ ਚੈਪਟਰ ਦੀ ਪ੍ਰਧਾਨ ਬਲਵੀਰ ਕੌਰ ਰਾਏਕੋਟੀ ਨੇ ਕਿਹਾ ਕਿ ਕਿਤਾਬਾਂ ਸਾਡੀ ਸਭਿਆਚਾਰਕ ਪਛਾਣ ਨੂੰ ਕਾਇਮ ਰੱਖਣ ਵਿੱਚ ਸਹਾਈ ਹਨ ਅਤੇ ਹਰ ਪੰਜਾਬੀ ਆਪਣੇ ਘਰ ਵਿੱਚ ਲਾਇਬ੍ਰੇਰੀ ਬਣਾਉਣੀ ਚਾਹੀਦੀ ਹੈ।ਇਸ ਮੌਕੇ ਪਾਕਿਸਤਾਨ ਤੋਂ ਆਈ ਕਵਿੱਤਰੀ ਤਾਹਿਰਾ ਸਰਾ, ਲੋਕ ਗਾਇਕ ਹਸਨੈਨ ਅਕਬਰ (ਬਾਬਾ ਗਰੁੱਪ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਤੀਨਿਧ ਲੇਖਕ ਮੱਖਣ ਕੋਹਾੜ ਗੁਰਦਾਸਪੁਰ, ਡਾ. ਦਰਸ਼ਨਦੀਪ ,ਸਰਬਜੀਤ ਕੌਰ, ਰਾਜਿੰਦਰ ਸਿੰਘ ,ਨਾਟਕਕਾਰ ਨਾਹਰ ਸਿੰਘ ਔਜਲਾ, ਡਾ. ਪ੍ਰਗਟ ਸਿੰਘ, ਬੱਗਾ ,ਹੀਰਾ ਸਿੰਘ ਰੰਧਾਵਾ, ਜਸਵਿੰਦਰ ਸਿੰਘ ਬਿੱਟਾ, ਸਤਿਬੀਰ ਸਿੰਘ ਸਿੱਧੂ, ਹੰਸਪਾਲ ਸਰਬਜੀਤ ਕੌਰ ਕੋਹਲੀ, ਪਰਮਜੀਤ ਸਿੰਘ ਵਿਰਦੀ ਆਦਿ ਨੇ ਕਿਤਾਬਾਂ ਬਾਰੇ ਵਿਚਾਰ ਸਾਂਝੇ ਕੀਤੇ। ਪੁਸਤਕ ਮੇਲੇ ਦੇਮੁੱਖ ਪ੍ਰਬੰਧਕ ਤੇ ਪੰਜਾਬੀ ਕਵੀ ਸ਼ਤੀਸ਼ ਗੁਲਾਟੀ ਨੇ ਵਿਸ਼ਵ ਪੰਜਾਬੀ ਸਭਾ ਦੇ ਸਹਿਯੋਗ ਅਤੇ ਵਿਸ਼ਵ ਪੰਜਾਬੀ ਭਵਨ ਦੀ ਵਰਤੋਂ ਲਈ ਡਾ. ਕਥੂਰੀਆ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਮੇਲਾ ਵਿੱਚ ਲਗ ਪਗ ਤਿੰਨ ਸੌ ਲੇਖਕਾਂ ਦੀਆਂ ਪੁਸਤਕਾਂ ਸ਼ਾਮਲ ਹਨ।
Trending
- 5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
- ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ
- ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan
- ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ
- ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
- ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ
- ਲੁਧਿਆਣਾ: ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਆਰ.ਟੀ.ਈ ਤਹਿਤ 25 ਪ੍ਰਤੀਸ਼ਤ ਸੀਟਾਂ ‘ਤੇ ਰਾਖਵਾਂਕਰਨ ਲਾਜ਼ਮੀ ਕਰਨ ਦੇ ਹੁਕਮ
- ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ


