ਜਲੰਧਰ, 16 ਸਤੰਬਰ : ਡਾ. ਜਸਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਫੀਲਡ ਵਿੱਚ ਜਾ ਕੇ ਕਿਸਾਨੀ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖੇਤੀ ਇਨਪੁਟਸ ਜਿਵੇਂ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਸਬੰਧੀ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਆ ਕੇ ਮਿਲ ਸਕਦੇ ਹਨ।
ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ.ਨਰਿੰਦਰ ਕਲਸੀ ਅਤੇ ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਡਾ. ਜਸਵੰਤ ਰਾਏ ਵੀ ਮੌਜੂਦ ਸਨ।
Trending
- 5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
- ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ
- ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan
- ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ
- ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
- ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ
- ਲੁਧਿਆਣਾ: ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਆਰ.ਟੀ.ਈ ਤਹਿਤ 25 ਪ੍ਰਤੀਸ਼ਤ ਸੀਟਾਂ ‘ਤੇ ਰਾਖਵਾਂਕਰਨ ਲਾਜ਼ਮੀ ਕਰਨ ਦੇ ਹੁਕਮ
- ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ


