ਜੱਚਾ ਬੱਚਾ ਹਸਪਤਾਲ ਬਠਿੰਡਾ ਵਿੱਚ ਅੱਜ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਅਤੇ ਜ਼ਿਲ੍ਹਾ ਸਿਹਤ ਅਫਸਰ ਡਾਕਟਰ ਊਸ਼ਾ ਗੋਇਲ ਦੀ ਅਗਵਾਈ ਹੇਠ ਰਾਸ਼ਟਰੀ ਪੋਸ਼ਣ ਮਹੀਨੇ ਦੇ ਤਹਿਤ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਦਾ ਲਾਇਆ ਗਿਆ। ਇਸ ਪ੍ਰੋਗਰਾਮ ਵਿੱਚ ਏਮਜ ਬਠਿੰਡਾ ਦੀ ਅਹਿਮ ਭੂਮਿਕਾ ਰਹੀ।ਇਸ ਮੌਕੇ ਏਮਜ ਇੰਡੀਆ ਦੀ ਪ੍ਰਧਾਨ ਪਦਮ ਸ੍ਰੀ ਡਾ. ਨੀਰਜਾ ਬਾਠਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਕੈਂਪ ਦੌਰਾਨ ਮਹਿਲਾਵਾਂ ਨੂੰ ਸੰਤੁਲਿਤ ਆਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਰੋਜਾਨਾ ਦੀ ਖੁਰਾਕ ਵਿੱਚ ਪੋਸ਼ਟਿਕ ਭੋਜਨ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਏਮਜ ਦੀ ਡਾ. ਪ੍ਰਿਯੰਕਾ ਵੱਲੋਂ ਓਪੀਡੀ ਸੇਵਾਵਾਂ ਦਿੱਤੀਆਂ ਗਈਆਂ।
ਖ਼ਾਸ ਤੌਰ ‘ਤੇ ਗਰਭਵਤੀ ਮਹਿਲਾਵਾਂ ਨੂੰ ਛਾਤੀ ਦਾ ਕੈਂਸਰ, ਸਰਵਾਈਕਲ(ਬੱਚੇਦਾਨੀ ਦੇ ਮੂੰਹ ਦਾ) ਕੈਂਸਰ ਅਤੇ ਹੋਰ ਕੈਂਸਰਾਂ ਦੀ ਸਕ੍ਰੀਨਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਸ਼ੁਰੂਆਤੀ ਪੜਾਅ ਵਿੱਚ ਹੀ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਸਮੇਂ ਸਿਰ ਇਲਾਜ ਸੰਭਵ ਹੋਵੇ। ਡਾਕਟਰਾਂ ਨੇ ਦੱਸਿਆ ਕਿ ਜਾਗਰੂਕਤਾ ਅਤੇ ਸਮੇਂ ਸਿਰ ਸਕ੍ਰੀਨਿੰਗ ਨਾਲ ਮਹਿਲਾਵਾਂ ਆਪਣੀ ਸਿਹਤ ਦੀ ਵਧੀਆ ਸੁਰੱਖਿਆ ਕਰ ਸਕਦੀਆਂ ਹਨ।
ਇਸ ਮੌਕੇ ਡਾ.ਪ੍ਰੀਤ ਮਨਿੰਦਰ (ਐਸ.ਐਮ.ਓ. WCH ਬਠਿੰਡਾ),ਡਾ ਸੁਮਿਤ ਮਹਾਜਨ, ਸਰਜਨ, ਡਾ. ਅੰਜਲੀ,ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, , ਡਿਪਟੀ ਮੀਡੀਆ ਅਫ਼ਸਰ ਰੋਹਿਤ ਕੁਮਾਰ, ਬੀ.ਈ.ਈ. ਗਗਨਦੀਪ ਸਿੰਘ, ਹਰਜਿੰਦਰ ਕੌਰ ਅਤੇ ਬੀ.ਸੀ.ਸੀ. ਨਰਿੰਦਰ ਕੁਮਾਰ ਹਾਜ਼ਰ ਰਹੇ।ਇਸ ਸਕ੍ਰੀਨਿੰਗ ਕੈਂਪ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ, ਪੋਸ਼ਣ ਜਾਗਰੂਕਤਾ ਅਤੇ ਕੈਂਸਰ ਸਕ੍ਰੀਨਿੰਗ ਬਾਰੇ ਪ੍ਰੇਰਿਤ ਕਰਨਾ ਸੀ, ਤਾਂ ਜੋ ਸਿਹਤਮੰਦ ਮਾਂ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖੀ ਜਾ ਸਕੇ।


