ਲੁਧਿਆਣਾ, 28 ਸਤੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਅਰਬਨ ਅਸਟੇਟ, ਦੁੱਗਰੀ ਵਿਖੇ ਸਟੋਰਮ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਅਰਬਨ ਅਸਟੇਟ, ਨੇੜੇ ਪਾਣੀ ਵਾਲੀ ਟੈਂਕੀ ਫੇਜ-1 ਅਤੇ ਫੇਜ-2 ਦੇ ਡਿਵਾਈਡਿੰਗ ਰੋਡ ‘ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੀਵਰੇਜ ਪਾਈਪ ਵਿਛਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 42 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਜੋ ਅਕਸਰ ਜਾਮ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

Share.

“I’m a Newswriter, “I write about the trending news events happening all over the world.

Leave A Reply