ਚੰਡੀਗੜ੍ਹ, 1 ਅਕਤੂਬਰ 2025- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ ‘ਤੇ 13,37,50,000 ਰੁਪਏ ਖਰਚ ਹੋਏ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁੱਹਈਆ ਕਰ ਦਿੱਤੇ ਜਾਣਗੇ।20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿੱਚੋਂ ਕਰਵਾ ਦਿੱਤੀ ਜਾਵੇਗੀ। ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ ਸੰਬੰਧਿਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


