ਜਲੰਧਰ, 16 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫਰਮ ਮੈ/ਸ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਐਨ.ਐਮ.-210, ਸਰਕੂਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਨੰਬਰ 596/ਏ.ਐਲ.ਸੀ.4/ਐਲ.ਏ./ਐਫ.ਐਨ.-753 ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮ ਅਨੁਸਾਰ ਐਕਟ/ਰੂਲਜ਼ ਮੁਤਾਬਿਕ ਉਕਤ ਵਿਅਕਤੀ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੰਸੀ ਹਰ ਪਖੋਂ ਜਿੰਮੇਵਾਰ ਹੋਣ ਦੇ ਨਾਲ-ਨਾਲ ਇਸ ਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਵੇਗਾ। ———-
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


