ਮਰਹੂਮ ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਹੋਰ ਪਟੀਸ਼ਨ ਦਾਖਲ ਕੀਤੀ ਗਈ ਹੈ। ਦੱਸ ਦੇਈਏ ਕਿ ਪਿੰਜੌਰ ਪੁਲਿਸ ਵੱਲੋਂ ਡੀਡੀਆਰ ਰਿਕਾਰਡ ਦਰਜ ਕੀਤਾ ਗਿਆ ਤਾਂ ਪਿੰਜੌਰ ਹਸਪਤਾਲ ‘ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਗਏ ਹਨ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਸਪਤਾਲ ਦੇ ਡਾਕਟਰਾਂ ਨੇ ਫਸਟ ਏਡ ਸਮੇਂ ਸਿਰ ਨਹੀਂ ਦਿੱਤਾ ਤੇ ਅਜਿਹੀ ਲਾਪਰਵਾਹੀ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ। ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਦਾਇਰ ਕੀਤੀ ਪਟੀਸ਼ਨ। 27 ਅਕਤੂਬਰ ਨੂੰ ਮਾਮਲੇ ਦੀ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਨੂੰ ਦਾਖਲ ਕੀਤਾ ਗਿਆ ਹੈ।