ਚੰਡੀਗੜ੍ਹ 23 ਅਕਤੂਬਰ 2025:ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, ‘ਤੇ ਕਰਵਾਏ ਜਾਣੇ ਹਨ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।
Trending
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ


