Close Menu
    CT University
    What's Hot

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Facebook X (Twitter) Instagram
    Trending
    • ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ
    • ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ
    • ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ
    • ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ
    • ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ
    • ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
    • ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
    • ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

      March 15, 2026

      ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

      March 15, 2026

      ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

      March 15, 2026

      ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

      March 15, 2026

      ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ

      March 15, 2026
    On PointOn Point
    Home»Current Affairs»* ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
    Current Affairs

    * ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

    onpoint channelBy onpoint channelOctober 25, 2025No Comments3 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਦਿੱਲੀ/ਚੰਡੀਗੜ੍ਹ, 25 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ।ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ ‘ਅਰਦਾਸ’ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ।

    ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ।ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।

    ਕੈਬਨਿਟ ਮੰਤਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ “ਚੱਕ ਨਾਨਕੀ” ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ।ਮੰਤਰੀਆਂ ਨੇ ਅੱਗੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ।

    ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।ਕੈਬਨਿਟ ਮੰਤਰੀਆਂ ਨੇ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ “ਸਰਬੱਤ ਦਾ ਭਲਾ ਇਕੱਤਰਤਾ” ਤਹਿਤ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਸ਼ਹੀਦੀ ਸਮਾਰੋਹ ਲਈ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਅਤੇ ਕੀਮਤੀ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਰੋਹਾਂ ਦਾ ਪ੍ਰਬੰਧ ਕਰ ਕੇ ਸੱਚਮੁੱਚ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਰਧਾਲੂਆਂ ਅਤੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

    onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਲੁਧਿਆਣਾ, 15 ਮਾਰਚ: ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧ ਰਹੇ ਵਿਸ਼ਵ-ਵਿਆਪੀ ਤਣਾਅ ਅਤੇ ਟਕਰਾਅ ਦੇ…

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026

    ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

    March 15, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.