ਚੰਡੀਗੜ੍ਹ, 26 ਅਕਤੂਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖੇਗਾ।ਸ. ਸੰਧਵਾਂ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨ੍ਹੇਹਾ ਵੀ ਪਹੁੰਚਾਇਆ। ਉਹਨਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ।ਸਪੀਕਰ ਸੰਧਵਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਦੁੱਖ ਦੀ ਇਸ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


