ਜਲੰਧਰ, 30 ਅਕਤੂਬਰ : ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵਲੋਂ ਅੱਜ ਸੱਤਿਅਮ ਇੰਸਟੀਚਿਊਟ, ਪਿੰਡ ਜੀਵਨ ਨੰਗਲ (ਨਕੋਦਰ) ਵਿਖੇ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਗੇ ਆਉਣ ਦਾ ਸੱਦਾ ਦਿੱਤਾ ਗਿਆ। ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਸ਼ਵਨੀ ਕੁਮਾਰ ਅਤੇ ਇੰਸਪੈਕਟਰ ਸਾਹਿਲ ਅਗਨੀਹੋਤਰੀ ਨੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.gov.in ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਵੀ ਚੁਕਾਈ ਗਈ ਅਤੇ ਪੈਂਫਲੈੱਟ ਵੰਡੇ ਗਏ।ਸੈਮੀਨਾਰ ਵਿਚ ਸੱਤਿਅਮ ਇੰਸਟੀਚਿਊਟ ਦੇ ਚੇਅਰਮੈਨ ਵਿਪਨ ਕੁਮਾਰ ਸ਼ਰਮਾ, ਮੈਨੇਜਿੰਗ ਡਾਇਰਕੈਟਰ ਸ਼ਿਵਮ ਸ਼ਰਮਾ, ਚੇਅਰਪਰਸਨ ਜੋਤੀ ਸ਼ਰਮਾ, ਸੱਤਿਅਮ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਪ੍ਰਿੰਸੀਪਲ ਰਸ਼ੀਦ ਹਾਮੀਦ, ਪੋਲੀਟੈਕਨੀਕਲ ਕਾਲਜ ਦੇ ਪ੍ਰਿੰਸੀਪਲ ਪਾਰਸ ਚੱਢਾ, ਸੱਤਿਅਮ ਸਕੂਲ ਦੇ ਪ੍ਰਿੰਸੀਪਲ ਪੰਕਜ ਸ਼ਰਮਾ, ਸਟਾਫ਼ ਮੈਂਬਰ ਅਤੇ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


