ਚੰਡੀਗੜ੍ਹ, 30 October 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਮੈਂ 13000 ਤੋਂ ਵੱਧ ਅਫਸਰਾਂ ਨੂੰ ਤਰੱਕੀਆਂ ਮਿਲ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਉਹ ਹੁਣ ਤੱਕ ਅਫਸਰਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ 13,000 ਤੋਂ ਵੱਧ ਫਾਈਲਾਂ ਤੇ ਦਸਤਖਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਹਮੇਸ਼ਾ ਮਾਣ ਸਨਮਾਨ ਕੀਤਾ ਜਾਂਦਾ ਰਿਹਾ ਹੈ ਅਤੇ ਅੱਗੇ ਵੀ ਕੀਤਾ ਜਾਂਦਾ ਰਹੇਗਾ। ਮੁੱਖ ਮੰਤਰੀ ਨੇ ਭਰਿਸ਼ਟ ਮੁਲਾਜ਼ਮਾਂ ਨੂੰ ਵੀ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ, ਡਿਸਮਿਸ ਕਰਨ ਲੱਗਿਆਂ ਟਾਈਮ ਨਹੀਂ ਲੱਗਣਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹੁਣ ਤੱਕ ਅਫ਼ਸਰਾਂ ਦੀਆਂ ਬਣਦੀਆਂ ਤੱਰਕੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ 13000 ਤੋਂ ਵੱਧ ਫ਼ਾਈਲਾਂ ‘ਤੇ ਦਸਤਖ਼ਤ ਕਰ ਚੁੱਕੇ ਹਨ।……Punjab Chief Minister Bhagwant Mann stated that he has signed over 13,000 departmental files to approve promotions for officers.
ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਲੈਣਾ ਸਭ ਤੋਂ ਵੱਡਾ ਜੁਰਮ ਹੈ। ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜਾ ਵੀ ਅਧਿਕਾਰੀ ਕਰਮਚਾਰੀ ਜਾਂ ਫਿਰ ਹੋਰ ਬੰਦਾ ਤੁਹਾਡੇ ਕੋਲੋਂ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ, ਉਸਦੀ ਸ਼ਿਕਾਇਤ ਤੁਰੰਤ ਵਿਜੀਲੈਂਸ ਨੂੰ ਕਰੋ.. ਤੁਹਾਡਾ ਨਾਮ, ਪਤਾ ਸਭ ਗੁਪਤ ਰੱਖਿਆ ਜਾਵੇਗਾ ਅਤੇ ਦੋਸ਼ੀ ਅਧਿਕਾਰੀ ਕਰਮਚਾਰੀ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।


 
									 
					 
