ਬਠਿੰਡਾ, 1 ਨਵੰਬਰ:2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ। ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ। ਉਹਨਾਂ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
Trending
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ


