ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ, ਉੱਘੇ ਸਮਾਜ ਸੇਵੀ ਅਤੇ ਕਾਰੋਬਾਰੀ ਸ਼੍ਰੀ ਸੰਜੀਵ ਬਾਂਸਲ ਨੇ ਅੱਜ 34ਵੀ ਵਾਰ ਖੂਨਦਾਨ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਇਹ ਮਹਾਨ ਕਾਰਜ ਉਨ੍ਹਾਂ ਨੇ ਆਪਣੀ ਕੰਪਨੀ ਕਰੋਪ ਆਰਗੇਨਿਕਸ ਪ੍ਰਾਈਵੇਟ ਲਿਮਟਿਡ (ਕੋਪਲ) ਦੀ 15ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਕੀਤਾ ਹੈ। ਮਨੁੱਖਤਾ ਲਈ ਮਿਸਾਲੀ ਕਦਮ ਸ਼੍ਰੀ ਸੰਜੀਵ ਬਾਂਸਲ, ਜੋ ਕਿ ਖੂਨਦਾਨ ਦੀ ਮਹੱਤਤਾ ਵਿੱਚ ਡੂੰਘਾ ਵਿਸ਼ਵਾਸ ਰੱਖਦੇ ਹਨ, ਨੇ 34ਵੀਂ ਵਾਰ ਖੂਨਦਾਨ ਕਰਕੇ ਇਹ ਸਾਬਤ ਕੀਤਾ ਹੈ ਕਿ ਸਮਾਜ ਪ੍ਰਤੀ ਉਨ੍ਹਾਂ ਦੀ ਸੇਵਾ ਭਾਵਨਾ ਅਟੁੱਟ ਹੈ। ਉਨ੍ਹਾਂ ਨੇ ਕਿਹਾ, ਖੂਨਦਾਨ ਸਭ ਤੋਂ ਵੱਡਾ ਦਾਨ ਹੈ ਕਿਉਂਕਿ ਇਸ ਨੂੰ ਕਿਸੇ ਲੈਬਾਰਟਰੀ ਵਿੱਚ ਨਹੀਂ ਬਣਾਇਆ ਜਾ ਸਕਦਾ। ਉਹਨਾਂ ਇਸ ਦਾ ਸਿਹਰਾ ਆਪਣੇ ਪਰਿਵਾਰ ਅਤੇ ਆਪਣੇ ਸੰਤ ਸਤਿਗੁਰੂ ਨੂੰ ਦਿੰਦਿਆ ਕਿਹਾ ਕਿ ਮੇਰਾ ਹਰ ਖੂਨਦਾਨ ਕਿਸੇ ਦੀ ਜ਼ਿੰਦਗੀ ਬਚਾਉਣ ਦੀ ਉਮੀਦ ਲੈ ਕੇ ਆਉਂਦਾ ਹੈ, ਅਤੇ ਇਹ ਅਧਿਆਤਮਿਕ ਸੰਤੁਸ਼ਟੀ ਦਿੰਦਾ ਹੈ। ਇਸ ਵਾਰ ਖੂਨਦਾਨ ਕਰਨ ਦਾ ਮੌਕਾ ਬਹੁਤ ਖਾਸ ਸੀ ਕਿਉਂਕਿ ਇਹ ਉਨ੍ਹਾਂ ਦੀ ਕੰਪਨੀ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ ਸੀ। ਸ਼੍ਰੀ ਬਾਂਸਲ ਨੇ ਦੱਸਿਆ ਕਿ ਕੰਪਨੀ ਦੀ ਸਫਲਤਾ ਦਾ ਜਸ਼ਨ ਮਨਾਉਣ ਦਾ ਸਭ ਤੋਂ ਉੱਤਮ ਤਰੀਕਾ ਮਨੁੱਖੀ ਜੀਵਨਾਂ ਨੂੰ ਬਚਾਉਣ ਵਿੱਚ ਯੋਗਦਾਨ ਪਾਉਣਾ ਹੈ। ਇਸ ਉਪਰਾਲੇ ਦਾ ਉਦੇਸ਼ ਕੋਪਲ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਹੈ। ਸ਼੍ਰੀ ਬਾਂਸਲ ਲੰਬੇ ਸਮੇਂ ਤੋਂ ਖੂਨਦਾਨ ਕੈਂਪਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਦਾ ਇਹ ਖੂਨਦਾਨ ਦਰਸਾਉਂਦਾ ਹੈ ਕਿ ਸਮਾਜਿਕ ਜ਼ਿੰਮੇਵਾਰੀ ਉਨ੍ਹਾਂ ਦੇ ਜੀਵਨ ਦਾ ਇੱਕ ਅਹਿਮ ਹਿੱਸਾ ਹੈ। ਇਸ ਕਾਰਜ ਲਈ ਉਨ੍ਹਾਂ ਨੂੰ ਸਮਾਜ ਦੇ ਹਰ ਵਰਗ ਵੱਲੋਂ ਭਰਵਾਂ ਸਹਿਯੋਗ ਅਤੇ ਪ੍ਰਸ਼ੰਸਾ ਮਿਲੀ ਹੈ। ਸ਼੍ਰੀ ਸੰਜੀਵ ਬਾਂਸਲ ਦਾ ਇਹ ਕਦਮ ਦੂਜੇ ਕਾਰੋਬਾਰੀਆਂ ਅਤੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਹੈ ਕਿ ਉਹ ਆਪਣੇ ਕਾਰੋਬਾਰੀ ਜੀਵਨ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾਉਣ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਸਮਾਜ ਨੂੰ ਤਰੱਕੀ ਦੇਣ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


