ਜਲੰਧਰ, 4 ਨਵੰਬਰ : ਸਹਾਇਕ ਡਾਇਰੈਕਟਰ ਮੱਛੀ ਪਾਲਣ ਬਿਕਰਮਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਣ ਕਿੱਤੇ ਸਬੰਧੀ ਪੰਜ ਦਿਨਾ ਮੁੱਢਲੀ ਸਿਖ਼ਲਾਈ 17 ਤੋਂ 21 ਨਵੰਬਰ 2025 ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਸਥਾਨ ਨਕੋਦਰ ਰੋਡ ਨੇੜੇ ਵਡਾਲਾ ਚੌਕ, ਦੂਰਦਰਸ਼ਨ ਇਨਕਲੇਵ, ਗਲੀ ਨੰਬਰ 4, ਕੋਠੀ ਨੰਬਰ 92, ਜਲੰਧਰ ਹੋਵੇਗਾ ਅਤੇ ਸਿਖ਼ਲਾਈ ਲੈਣ ਦੇ ਚਾਹਵਾਨ 17 ਨਵੰਬਰ ਨੂੰ ਸਵੇਰੇ 10:30 ਵਜੇ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਲਈ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ ਅਤੇ ਉਮੀਦਵਾਰ ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਅਸਲ ਸਮੇਤ ਫੋਟੋ ਕਾਪੀ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94657-71967 ਅਤੇ ਸੀਨੀਅਰ ਮੱਛੀ ਪਾਲਣ ਅਫ਼ਸਰ ਸ਼ੁਭਵੰਤ ਕੌਰ ਮੋਬਾਇਲ ਨੰਬਰ 97798-84804 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Trending
- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’
- ‘World Cup’ ਚੈਂਪੀਅਨ 3 ਸ਼ੇਰਨੀਆਂ’ ਨੂੰ ਕੀਤੀ Video Call!-CM MAAN
- ਰਾਜਾ ਵੜਿੰਗ ਮਾਮਲੇ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ
- ਤਰਨਤਾਰਨ ਵਿੱਚ ਔਰਤਾਂ ਤੈਅ ਕਰਨਗੀਆਂ ਚੋਣ ਨਤੀਜੇ- ਡਾ. ਗੁਰਪ੍ਰੀਤ
- ਸੁਪਰੀਮ ਕੋਰਟ ਦੇ ਬੇਸਮੈਂਟ ਵਿਚ ਧਮਾਕਾ-ਪਾਕਿਸਤਾਨ
- ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ
- ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
- ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ


