ਜਲੰਧਰ, 4 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ (ਸ਼ਡਿਊਲਡ ਐਕਸ ਅਤੇ ਐਚ ਡਰੱਗਜ਼) ਦੀ ਵਿਕਰੀ ਨਹੀਂ ਕਰਨਗੇ।
ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਅਤੇ ਸ਼ਡਿਊਲਡ ਐਕਸ ਅਤੇ ਐਚ ਡਰੱਗਜ਼ ਦੀ ਵਿਕਰੀ ਡਾਕਟਰੀ ਸਲਾਹ ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਇਕ ਮਹੀਨੇ ਦੀ ਰਿਕਾਰਡਿੰਗ ਦੀ ਸਮਰੱਥਾ ਹੋਣੀ ਚਾਹੀਦੀ ਹੈ।
ਇਹ ਹੁਕਮ 30-12-2025 ਤੱਕ ਲਾਗੂ ਰਹੇਗਾ।
Trending
- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’
- ‘World Cup’ ਚੈਂਪੀਅਨ 3 ਸ਼ੇਰਨੀਆਂ’ ਨੂੰ ਕੀਤੀ Video Call!-CM MAAN
- ਰਾਜਾ ਵੜਿੰਗ ਮਾਮਲੇ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ
- ਤਰਨਤਾਰਨ ਵਿੱਚ ਔਰਤਾਂ ਤੈਅ ਕਰਨਗੀਆਂ ਚੋਣ ਨਤੀਜੇ- ਡਾ. ਗੁਰਪ੍ਰੀਤ
- ਸੁਪਰੀਮ ਕੋਰਟ ਦੇ ਬੇਸਮੈਂਟ ਵਿਚ ਧਮਾਕਾ-ਪਾਕਿਸਤਾਨ
- ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ
- ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
- ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ


