ਖੰਨਾ, (ਲੁਧਿਆਣਾ), 4 ਨਵੰਬਰ:
ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 1 ਕਿਲੋਮੀਟਰ ਦੀ ਲੰਬਾਈ ਵਾਲੀ ਸੀਵਰੇਜ ਦੀ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਏਰੀਏ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਕੋਈ ਨਿਕਾਸੀ ਨਾ ਹੋਣ ਕਰਕੇ ਬਹੁਤ ਵੱਡੀ ਸਮੱਸਿਆ ਸੀ ਜਿਸ ਦਾ ਹੱਲ ਇਸ ਸੀਵਰੇਜ ਪਾਈਪ ਲਾਈਨ ਪਾਉਣ ਨਾਲ ਹੋ ਜਾਵੇਗਾ। ਇਸ ਸੀਵਰੇਜ ਪਾਈਪ ਲਾਈਨ ਦਾ ਲਾਭ ਇਸ ਏਰੀਏ ਦੇ ਵੱਡੀ ਗਿਣਤੀ ਵਿੱਚ ਰਹਿਣ ਵਾਲੇ ਵਸਨੀਕਾਂ ਅਤੇ ਇੱਥੇ ਸਥਿਤ ਦੋ ਧਾਰਮਿਕ ਸਥਾਨਾਂ ਰਾਮਗੜ੍ਹੀਆ ਭਵਨ ਅਤੇ ਨਿਰੰਕਾਰੀ ਭਵਨ ਨੂੰ ਹੋਵੇਗਾ। ਇਹ ਕੰਮ 4 ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ। ਇਸ ਕੰਮ ਦੇ ਫੰਡਜ ਨਗਰ ਕੌਂਸਲ ਖੰਨਾ ਵੱਲੋਂ ਮੁਹੱਈਆ ਕਰਵਾਏ ਜਾ ਚੁੱਕੇ ਹਨ। ਲੰਬੇ ਸਮੇਂ ਤੋਂ ਚਲੀ ਆ ਰਹੀ ਹਜ਼ਾਰਾਂ ਪਰਿਵਾਰਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਸੌਂਦ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਵਿਕਾਸ ਕਾਰਜਾਂ ਦੇ ਬਹੁਤ ਸਾਰੇ ਪ੍ਰੋਜੈਕਟ ਮੁਕੰਮਲ ਹੋਣ ਜਾ ਰਹੇ ਹਨ ਅਤੇ ਬਹੁਤ ਸਾਰੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚੋਂ ਖਾਸ ਤੌਰ ‘ਤੇ ਸੜਕਾਂ ਅਤੇ ਸੀਵਰੇਜ ਅਤੇ ਹੋਰ ਵਿਕਾਸ ਦੇ ਕੰਮ ਆਉਣ ਵਾਲੇ 6 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵਿਕਾਸ ਕਾਰਜਾਂ ਲਈ ਖੁੱਲਕੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਮੰਤਰੀ ਸੌਂਦ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ-ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ ਨਹੀ ਹੋਇਆ ਸੀ, ਉਥੇ ਕਰੋੜਾਂ ਰੁਪਏ ਖਰਚ ਹੋ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਭੁਪਿੰਦਰ ਸਿੰਘ ਸੌਂਦ, ਪੁਸ਼ਕਰਰਾਜ ਸਿੰਘ ਰੂਪਰਾਏ, ਵਾਟਰ ਸਪਲਾਈ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਬਲਰਾਜ ਸਿੰਘ ਗਿੱਲ, ਐਸ.ਡੀ.ਓ ਮੈਡਮ ਅਮ੍ਰਿਤਪਾਲ ਕੌਰ, ਜੇ.ਈ ਰਮਨਦੀਪ ਸਿੰਘ, ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਕੌਂਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਕੌਂਸਲਰ ਸੁਨੀਲ ਕੁਮਾਰ ਨੀਟਾ, ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਕੁਲਵੰਤ ਸਿੰਘ ਮਹਿਮੀ, ਹਰਜੀਤ ਸਿੰਘ ਭਾਟੀਆ, ਹਰਜੀਤ ਸਿੰਘ ਸੋਹਲ, ਵਰਿੰਦਰ ਸਿੰਘ ਦਹੇਲੇ, ਬਲਦੇਵ ਸਿੰਘ ਮਠਾੜੂ, ਮਨਜੀਤ ਸਿੰਘ ਧੰਜਲ, ਹਰਜੀਤ ਸਿੰਘ ਖਰੇ, ਅਜੀਤ ਸਿੰਘ ਰੂਪਰਾਏ, ਮਨੂ ਮਨੋਚਾ, ਵਿੱਕੀ ਮਸ਼ਾਲ, ਗੌਰਵ ਮੌਦਗਿੱਲ, ਕਰਮਜੀਤ ਸਿਫਤੀ,ਅਮਿਤ ਮਿੱਤਲ, ਸੰਦੀਪ ਕੌਰ, ਬਲਰਾਮ ਬਾਲੂ, ਅਮਰਿੰਦਰ ਚਾਹਲ, ਅਵਤਾਰ ਮਾਨ, ਗੁਰਜੀਤ ਸਿੰਘ ਗਿੱਲ, ਗੁਰਵਿੰਦਰ ਗੋਰਾ, ਰਾਜਪਾਲ ਕੌਰ, ਹਵਾ ਸਿੰਘ, ਰਾਜਿੰਦਰ ਸਿੰਘ ਸਲੈਚ, ਗੁਰਮੁੱਖ ਸਿੰਘ ਭੰਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।


