ਆਮ ਸਰਧਾਲੂਆਂ ਦੀ ਕਤਾਰ ਵਿੱਚ ਚੱਲ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਚੀਮਾਂਗੁਰੂ ਪੂਰਬ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸਦਿੜਬਾ ਮੰਡੀ, 05 ਨਵੰਬਰ ਸਤਪਾਲ ਖਡਿਆਲਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰੂ ਪੂਰਬ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾਂ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਪਣੇ ਸੁਭਾਅ ਅਤੇ ਸਾਦਗੀ ਮੁਤਾਬਕ ਸ੍ ਚੀਮਾਂ ਨੇ ਅੱਜ ਸਰਕਾਰੀ ਪ੍ਰੋਟੋਕਾਲ ਨੂੰ ਲਾਂਭੇ ਰੱਖਦਿਆਂ ਆਮ ਸਰਧਾਲੂਆਂ ਵਾਂਗ ਗੁਰੂ ਨੂੰ ਸਿਜਦਾ ਕੀਤਾ ਹੈ। ਇਸ ਤੋਂ ਪਹਿਲਾ ਜਦੋਂ ਉਹ ਪਿਛਲੀ ਸਰਕਾਰ ਸਮੇਂ ਵਿਰੋਧੀ ਧਿਰ ਦੇ ਨੇਤਾ ਸੀ ਤਾਂ ਉਹ ਰੋਡਵੇਜ਼ ਦੀ ਬੱਸ ਵਿੱਚ ਸਵਾਰ ਹੋਕੇ ਵਿਧਾਨ ਸਭਾ ਪੁੱਜ ਗਏ ਸਨ। ਉਨ੍ਹਾਂ ਦਿਨਾਂ ਵਿੱਚ ਵੀ ਉਨ੍ਹਾਂ ਦੀ ਕਾਫੀ ਚਰਚਾ ਹੋਈ ਸੀ। ਅੱਜ ਫੇਰ ਉਨ੍ਹਾਂ ਇਸ ਪਵਿੱਤਰ ਦਿਹਾੜੇ ਮੌਕੇ ਵੀ ਵੀ ਵੀ ਆਈ ਪੀ ਲਾਈਨ ਵਿੱਚ ਦੀ ਜਾਣ ਦੀ ਬਜਾਇ ਆਮ ਨਾਗਰਿਕ ਵਾਂਗ ਹੀ ਮਨ ਨੀਵਾਂ ਮੱਤ ਉੱਚੀ ਦਾ ਸਬੂਤ ਦਿੱਤਾ। ਉਨ੍ਹਾਂ ਦੇ ਇਸ ਵਰਤਾਰੇ ਨੂੰ ਲੈਕੇ ਲੋਕਾਂ ਵਿੱਚ ਉਨ੍ਹਾਂ ਦੀ ਸਖਸ਼ੀਅਤ ਦੀ ਖਾਸੀਅਤ ਦਾ ਪ੍ਰਭਾਵ ਹੋਰ ਵੀ ਚੌਖਾ ਹੋ ਜਾਂਦਾ ਹੈ।
Trending
- ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ 9 ਮਹੀਨਿਆਂ ਅੰਦਰ ਦੂਰਬੀਨ ਨਾਲ 200 ਆਪਰੇਸ਼ਨ ਕਰਕੇ ਬਣਾਇਆ ਰਿਕਾਰਡ, ਲੋਕਾਂ ਨੂੰ 80 ਤੋਂ 90 ਲੱਖ ਦਾ ਮੁਫ਼ਤ ਇਲਾਜ ਮਿਲਿਆ
- ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ
- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
- ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ,ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧੀਆਂ
- 17 ਜਨਵਰੀ ਨੂੰ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ
- ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ ਵੀ ਕੀਤਾ ਜਾਗਰੂਕ
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ


