ਦਿੜਬਾ ਮੰਡੀ, 07 ਨਵੰਬਰ ਸਤਪਾਲ ਖਡਿਆਲ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਅੰਡਰ -17 ਅਤੇ ਅੰਡਰ-19 ਲੜਕੀਆਂ 2025-26 ਦੇ ਮੁਕਾਬਲੇ ਜੋ ਕਿ ਸਥਾਨਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੇ ਖੇਡ ਗਰਾਊਂਡ ਵਿਖੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸ਼੍ਰੀਮਤੀ ਤਰਵਿੰਦਰ ਕੌਰ ਜੀ ਅਤੇ ਮਾਨਯੋਗ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਜੀਤ ਕੋਰ ਜੀ ਦੀ ਯੋਗ ਅਗਵਾਈ ਵਿੱਚ ਹੋ ਰਹੇ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਨਰੇਸ਼ ਸੈਣੀ ਨੇ ਦੱਸਿਆ ਇਸ ਟੂਰਨਾਮੈਂਟ ਵਿੱਚ ਅੰਡਰ -17 ਅਤੇ ਅੰਡਰ -19 ਸਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਜਿਲ੍ਹਿਆਂ ਵਿੱਚੋਂ 400 ਖਿਡਾਰੀ ਭਾਗ ਲੈ ਰਹੇ ਹਨ, ਜਿਲ੍ਹਾਂ ਸੰਗਰੂਰ ਲਈ ਇਹਨਾਂ ਮੁਕਾਬਲਿਆਂ ਦੀ ਮੇਜ਼ਬਾਨੀ ਕਰਨੀ ਮਾਣ ਵਾਲੀ ਗੱਲ ਹੈ । ਇਸ ਟੂਰਨਾਮੈਂਟ ਦੇ ਕਨਵੀਨਰ ਸ੍ਰ ਅਮਰੀਕ ਸਿੰਘ ਡੀ .ਪੀ. ਈ. ਨੇ ਦੱਸਿਆ ਕਿ ਅੱਜ ਜੋ ਮੁਕਾਬਲੇ ਹੋ ਰਹੇ ਹਨ ਇਹਨਾਂ ਅੰਡਰ -17 ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਜਿਲ੍ਹਾ ਸੰਗਰੂਰ ਨੇ ਬਠਿੰਡੇ ਨੂੰ 2-0 ਨਾਲ,ਮਾਨਸਾ ਨੇ ਬਰਨਾਲਾ ਨੂੰ 2-0 ਨਾਲ, ਲੁਧਿਆਣਾ ਨੇ ਮੋਗੇ ਨੂੰ 2-0 , ਦੇ ਫਰਕ ਨਾਲ ਹਰਾਇਆ ।ਇਸੇ ਤਰ੍ਹਾਂ ਅੰਡਰ-19 ਦੇ ਮੁਕਾਬਲਿਆਂ ਵਿੱਚ ਫਿਰੋਜਪੁਰ ਨੇ ਮਲੇਰਕੋਟਲਾ ਨੂੰ 2-0, ਸੰਗਰੂਰ ਨੇ ਰੂਪਨਗਰ ਨੂੰ 2-0 ਨਾਲ, ਬਠਿੰਡਾ ਨੇ ਪਠਾਨਕੋਟ ਨੂੰ 2-0 ਨਾਲ ਹਰਾਇਆ। ਇਸ ਮੌਕੇ ਤੇ ਸਟੇਟ ਵੱਲੋਂ ਬਤੌਰ ਅਬਜਰਬਰ ਅਤੇ ਸਲੈਕਟਰ ਸ੍ਰ ਬਲਕਾਰ ਸਿੰਘ ਡੀ ਪੀ ਈ ਲੁਧਿਆਣਾ,ਸ੍ਰ ਅਮਰਜੀਤ ਸਿੰਘ ਡੀ ਪੀ ਈ ਫਿਰੋਜਪੁਰ, ਜਤਿੰਦਰ ਸਿੰਘ ਪੀ ਟੀ ਆਈ ਲੁਧਿਆਣਾ,ਸ੍ਰੀ ਨਾਇਬ ਖਾਨ ਲੈਕ. ਫਿਜੀ. ਬਾਲੀਆਂ ਸੰਗਰੂਰ ਸ੍ਰ ਰਵਿੰਦਰ ਸਿੰਘ ਡੀ ਪੀ ਈ ਲੁਧਿਆਣਾ, ਸ੍ਰੀ ਰਕੇਸ ਕੁਮਾਰ ਲੁਧਿਆਣਾ ਜੀ ਹਾਜ਼ਰ ਸਨ । ਇਹਨਾਂ ਤੋਂ ਇਲਾਵਾ ਹੈੱਡਮਿਸਟਰੈਸ ਮਨਜੋਤ ਕੌਰ,ਹੈੱਡਮਿਸਟਰੈਸ ਸ਼ੀਨੂੰ, ਹੈੱਡਮਾਸਟਰ ਸ੍ਰ ਸੁਖਦੀਪ ਸਿੰਘ , ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਹਰਪ੍ਰੀਤ ਸਿੰਘ, ਅਤੇ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਸੁਖਵੀਰ ਸਿੰਘ ਧੂਰੀ ਜੀ ਨੇ ਬਾਖੂਬੀ ਨਿਭਾ ਰਹੇ ਹਨ। ਇਸ ਤੋ ਇਲਾਵਾ ਸਰੀਰਕ ਸਿੱਖਿਆ ਦੇ ਅਧਿਆਪਕ ਸਹਿਬਾਨ ਵੱਖ-ਵੱਖ ਡਿਊਟੀ ਨਿਭਾਅ ਰਹੇ ਹਨ ਜਿੰਨ੍ਹਾਂ ਵਿੱਚ ਸ੍ਰ ਇੰਦਰਜੀਤ ਸਿੰਘ ਲੈਕਚਰਾਰ,ਸ੍ਰੀਮਤੀ ਹਰਵਿੰਦਰ ਕੌਰ ਲੈਕਚਰਾਰ,ਸ੍ਰ ਕੰਵਲਦੀਪ ਸਿੰਘ ਡੀਪੀਈ,ਸ੍ਰ ਮਨਪ੍ਰੀਤ ਸਿੰਘ ਡੀਪੀਈ, ਸ੍ਰ ਜਗਤਾਰ ਸਿੰਘ ਪੀ ਟੀ ਆਈ,ਸ੍ਰੀ ਪ੍ਰਿੰਸ ਕਾਲੜਾ ਬਲਾਕ ਸਪੋਰਟਸ ਕੋਆਰਡੀਨੇਟਰ , ਆਦਿ ਹਾਜ਼ਰ ਹਨ ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


