ਚੰਡੀਗੜ੍ਹ, 8 ਨਵੰਬਰ:ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025–26 ਲਈ ₹6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦਕਿ ਇਸ ਸਕੀਮ ਲਈ ₹4100 ਕਰੋੜ ਦਾ ਬਜਟ ਰੱਖਿਆ ਗਿਆ ਹੈ।ਇਸ ਤੋਂ ਇਲਾਵਾ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ₹693.04 ਕਰੋੜ, ਆਸ਼ਰਿਤ ਬੱਚਿਆਂ ਨੂੰ ₹242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ ₹287.95 ਕਰੋੜ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਸਕੀਮਾਂ ਹੇਠ ਕੁੱਲ ₹1223.65 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਇਹਨਾਂ ਵਰਗਾਂ ਲਈ ਪੰਜਾਬ ਸਰਕਾਰ ਵੱਲੋਂ ₹2075 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਵੇਲੇ ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਇਸ ਲਈ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।“ਸਰਕਾਰ ਦਾ ਹਰ ਕਦਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਵੱਲ ਹੈ,” ਡਾ. ਬਲਜੀਤ ਕੌਰ ਨੇ ਕਿਹਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


