*ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਵੱਡੇ ਕਾਫਲੇ ਨਾਲ 10 ਨਵੰਬਰ ਨੂੰ ਕੀਤੀ ਜਾਵੇਗੀ ਸ਼ਮੂਲੀਅਤ-ਰਣ ਸਿੰਘ ਚੱਠਾ*ਸੰਗਰੂਰ 08 ਨਵੰਬਰ ਸਤਪਾਲ ਖਡਿਆਲਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਸ੍ਰ ਰਣ ਸਿੰਘ ਚੱਠਾ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਕਿਹਾ ਕਿ ਪੰਜਾਬ ਦੇ ਇਤਿਹਾਸ,ਸੱਭਿਆਚਾਰ ਅਤੇ ਸਿੱਖਿਆ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਸਾਜਿਸ਼ ਅਧੀਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਕਬਜ਼ੇ ਵਿੱਚ ਕਰਨ ਲਈ ਇਹ ਹਮਲਾ ਕੀਤਾ ਗਿਆ। ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਜੋ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸੰਯੁਕਤ ਪੰਜਾਬ ਵਿੱਚ 1882 ਚ ਲਾਹੌਰ ਵਿਖੇ ਹੋਂਦ ਵਿੱਚ ਆਈ ਅਤੇ ਫੇਰ 1947 ਤੋਂ ਬਾਅਦ ਬਾਅਦ ਪੰਜਾਬੀ ਯੂਨੀਵਰਸਿਟੀ ਲਾਹੌਰ ਤੋਂ ਇਧਰਲੇ ਪੰਜਾਬ ਵਿੱਚ ਸਿਫਟ ਹੋ ਕੇ ਸਥਾਪਿਤ ਹੋਈ ਅਤੇ ਪੰਜਾਬ ਯੂਨੀਵਰਸਿਟੀ ਦੇ ਅਧੀਨ ਪੰਜਾਬ ਭਰ ਵਿੱਚ 200 ਤੋਂ ਵੱਧ ਕਾਲਜ ਚੱਲਦੇ ਹਨ ਇਹ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਉੱਪਰ ਹਮਲਾ ਸੋਚੀ ਸਮਝੀ ਸਾਜਿਸ਼ ਅਧੀਨ ਹੀ ਪੰਜਾਬ ਦੀ ਹੋਂਦ ਨੂੰ ਖਤਮ ਕਰਨ ਲਈ ਕੀਤਾ ਗਿਆ ਕਿਉਂਕਿ ਕਿਸੇ ਵੀ ਖਿੱਤੇ ਦੇ ਲੋਕਾਂ ਦਾ ਭਵਿੱਖ ਅਤੇ ਉਹਨਾਂ ਦੀ ਹੋਂਦ ਨੌਜਵਾਨਾ ਨੂੰ ਮਿਲਣ ਵਾਲੀ ਸਿੱਖਿਆ ਹੀ ਤੈਅ ਕਰਦੀ ਹੈ ਇਸ ਲਈ ਹੀ ਕੇਂਦਰ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਹਮਲਾ ਕਰਕੇ ਸਿੱਖਿਆ ਨੂੰ ਆਪਣੇ ਕਬਜ਼ੇ ਵਿੱਚ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਤਾਂ ਜੋ ਇਸ ਖਿੱਤੇ ਦੇ ਲੋਕ ਆਪਣੇ ਹੱਕਾਂ ਹਕੂਕਾਂ ਲਈ ਲੜਨਾ ਅਤੇ ਆਪਣੇ ਇਤਿਹਾਸ, ਵਿਰਾਸਤ ਨੂੰ ਭੁੱਲ ਜਾਣ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਦੱਸਿਆ ਕਿ 10 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ 10 ਵਜੇ ਇਕੱਠੇ ਹੋਣ ਉਪਰੰਤ ਵੱਡੇ ਕਾਫਲੇ ਦੇ ਨਾਲ ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਚੱਲ ਰਹੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।ਫੋਟੋ ਕੈਪਸਨ -ਕਿਸਾਨ ਆਗੂ ਰਣ ਸਿੰਘ ਚੱਠਾ ਗੱਲਬਾਤ ਕਰਦਾ ਹੋਇਆ।
Trending
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ


