ਜਲੰਧਰ, 11 ਨਵੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦਾ ਜ਼ਿਲਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ ਐਚ.ਆਈ.ਵੀ., ਏਡਜ਼ ਅਤੇ ਨਸ਼ਾ ਵਿਰੋਧੀ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਣ ਮੁਕਾਬਲੇ ਵਿੱਚ ਭਾਗ ਲਿਆ।ਸੀ. ਟੀ. ਕਾਲਜ ਆਫ ਐਜੂਕੇਸ਼ਨ ਮਕਸੂਦਾਂ, ਜਲੰਧਰ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਨਸ਼ਾ ਵਿਰੋਧੀ ਸੈਮੀਨਾਰ ਅਤੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਕ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਦਾ ਫਰਜ਼ ਨਿਭਾਉਂਦਿਆਂ ਸਮਾਜ ਵਿੱਚ ਉਸਾਰੂ ਰੋਲ ਅਦਾ ਕਰਨਾ ਚਾਹੀਦਾ ਹੈ। ਪ੍ਰੋਗਰਾਮ ਦੀ ਮੇਜ਼ਬਾਨੀ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਅਤੇ ਪ੍ਰਿੰਸੀਪਲ (ਡਾ.) ਅੰਜੂ ਸ਼ਰਮਾ ਨੇ ਕੀਤੀ। ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਰੋਹਿਤ ਭਾਟੀਆ ਨੇ ਜਜਮੈਂਟ ਦੀ ਭੂਮਿਕਾ ਨਿਭਾਈ। ਮੰਚ ਸੰਚਾਲਨ ਡਾ. ਗੀਤਿਕਾ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਕਾਲਜ ਦੇ ਅਲੂਮਨੀ ਸਤੀਸ਼ ਸਰੀਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Trending
- ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
- ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
- ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
- ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ
- ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ


