ਲੁਧਿਆਣਾ, 11 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਆਗਾਮੀ ਕਿਦਵਈ ਨਗਰ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਿੰਪਲ ਮਦਾਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਇਸ ਪ੍ਰੋਜੈਕਟ ਨੂੰ ਸੰਪੂਰਣ ਰੂਪ ਵਿੱਚ ਮੁਕੰਮਲ ਕਰਕੇ ਲੋਕ ਅਰਪਿਤ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ।ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡ ਗਤੀਵਿਧੀਆਂ ਲਈ ਲੈਸ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ, ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ।ਬਾਅਦ ਵਿੱਚ, ਉਨ੍ਹਾਂ ਸਿਵਲ ਹਸਪਤਾਲ ਦੇ ਪਿੱਛੇ ਨਿਰਮਾਣ ਅਧੀਨ ਸਪੋਰਟਸ ਪਾਰਕ ਦੇ ਚੱਲ ਰਹੇ ਕਾਰਜ਼ਾਂ ‘ਤੇ ਵੀ ਝਾਤ ਪਾਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਵੀ ਕਰੀਬ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਦੋਵੇਂ ਪ੍ਰੋਜੈਕਟਾਂ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਵਿੱਚ ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਸਾਰੇ ਲੰਬਿਤ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾਵੇ।
Trending
- ਫਿਰੌਤੀ ਲਈ ਸੁਨਿਆਰੇ ਨੂੰ ਮਿਲੀ ਸੀ ਧਮਕੀ ਭਰੀ ਕਾਲ — ਪੁਲਿਸ ਦੀ ਤੁਰੰਤ ਕਾਰਵਾਈ ਨਾਲ ਮੁਲਜ਼ਮ ਕਾਬੂ
- ਹਾਕਮ ਧਿਰਾਂ ਨੂੰ ਸਿਆਸੀ ਝਟਕਿਆਂ ਨਾਲ ਨਿਸ਼ਾਨਾ ਬਣਾਉਦੀਆਂ ਰਹੀਆਂ ਪੰਜਾਬ ’ਚ ਜ਼ਿਮਨੀ ਚੋਣਾਂ
- ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਦਾ ਦੌਰਾ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਪੀ.ਯੂ.ਆਰ.ਸੀ. ‘ਚ ਸੈਮੀਨਾਰ ਆਯੋਜਿਤ**
- ਵਿਧਾਇਕ ਪਰਾਸ਼ਰ ਵੱਲੋਂ ਡਿਪਟੀ ਕਮਿਸ਼ਨਰ ਜੈਨ ਦੇ ਨਾਲ ਕਿਦਵਈ ਨਗਰ ਦੇ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ*
- ਨਸ਼ਿਆਂ ਵਿਰੁੱਧ : ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
- ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਦੀਆਂ ਸੜਕਾਂ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਅਧਿਕਾਰੀਆਂ ਨੂੰ ਮਿਸ਼ਨ ਮੋਡ ’ਤੇ ਕੰਮ ਕਰਨ ਦੀ ਹਦਾਇਤ
- ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ 17 ਤੋਂ 30 ਨਵੰਬਰ ਤੱਕ ਹੋਣ ਵਾਲੀ ਭਰਤੀ ਰੈਲੀ ਲਈ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼


