ਲੁਧਿਆਣਾ, 11 ਨਵੰਬਰ (000) – ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ, ਸੋਹੀਆ, ਸਰਕਾਰੀ ਪ੍ਰਾਇਮਰੀ ਸਕੂਲ, ਗਗੜਾ, ਕੋਠੇ ਪੋਨਾ ਅਤੇ ਸਰਕਾਰੀ ਹਾਈ ਸੂਕਲ, ਕੋਠੇ ਪੋਨਾ, ਆਂਗਣਵਾੜੀ ਸੈਂਟਰ ਕੋਠੇ ਪੋਨਾ, ਗਗੜਾ ਅਤੇ ਇਸ ਦੇ ਨਾਲ ਹੀ ਰਾਸ਼ਨ ਡੀਪੂ ਕੋਠੇ ਪੋਨਾ, ਜਗਰਾਉ ਅਤੇ ਸਹੀਦ ਭਗਤ ਸਿੰਘ ਨਗਰ, ਜਗਰਾਉ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ ਅਨਾਜ ਭੰਡਾਰ ਘਰ ਦਾ ਵੀ ਨਿਰੀਖਣ ਕੀਤਾ। ਸਮੀਖਿਆ ਦੌਰਾਨ ਉਨ੍ਹਾਂ ਸੁਤੰਸ਼ਟੀ ਪ੍ਰਗਟ ਕੀਤੀ. ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਸੁੱਧਤਾ ਨੂੰ ਕਾਇਮ ਰੱਖਣ ਲਈ ਆਰ ਓ ਸਿਸਟਮ ਲਗਵਾਉਣ ਅਤੇ ਸਮੇਂ ਸਿਰ ਸਰਵਿਸ ਕਰਵਾਉਣ ‘ਤੇ ਵੀ ਜ਼ੋਰ ਦਿੱਤਾ। ਉਪਰੰਤ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਕਰਦਿਆਂ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਬਾਅਦ ਵਿੱਚ, ਉਨ੍ਹਾਂ ਵੱਖ-ਵੱਖ ਰਾਸ਼ਨ ਡਿਪੂਆਂ ‘ਤੇ ਚਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਡਿਪੂ ਹੋਲਡਰਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਲਾਭਪਾਤਰੀਆ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।ਦੌਰੇ ਦੌਰਾਨ ਉਨ੍ਹਾਂ ਲਾਭਪਾਤਰੀਆ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਲੁਧਿਆਣਾ ਕੋਲ ਦਰਜ ਕਰਵਾ ਸਕਦੇ ਹਨ। ਉਪਰੋਕਤ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਉਨ੍ਹਾਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦਿਆਂ ਦੌਰੇ ਦੀ ਸਮਾਪਤੀ ਕੀਤੀ।
Trending
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ


