ਜਲੰਧਰ, 13 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਹੜ੍ਹ ਦੀ ਪੀੜਤਾਂ ਦੀ ਮਦਦ ਲਈ ਲੁਕਾਸ ਇੰਡੀਅਨ ਸਰਵਿਸ ਲਿਮਟਿਡ, ਲੁਕਾਸ ਟੀ.ਵੀ.ਐਸ. ਲਿਮਟਿਡ ਅਤੇ ਡੇਲਫੀ ਟੀ.ਵੀ.ਐਸ. ਟੈਕਨਾਲੋਜੀਜ਼ ਲਿਮਟਿਡ ਵੱਲੋਂ 10-10 ਲੱਖ ਰੁਪਏ (ਕੁੱਲ 30 ਲੱਖ ਰੁਪਏ) ਦਾ ਚੈੱਕ ਰੰਗਲਾ ਪੰਜਾਬ ਸੁਸਾਇਟੀ ਅਧੀਨ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਸੌਂਪਿਆ ਗਿਆ।ਇਹ ਚੈੱਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਜ਼ੋਨਲ ਹੈੱਡ ਸੰਜੀਵ ਕੁਮਾਰ ਅੱਤਰੀ ਨੇ ਭੇਟ ਕੀਤਾ। ਕੰਪਨੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪਾਏ ਗਏ ਇਸ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਹਾਇਤਾ ਰਾਸ਼ੀ ਕੁਦਰਤੀ ਆਫ਼ਤ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਔਖੀ ਘੜੀ ਵਿਚੋਂ ਬਾਹਰ ਕੱਢਣ ਵਿੱਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ’ਤੇ ਖ਼ਰਚ ਕੀਤੀ ਜਾਵੇਗੀ।ਡਾ. ਅਗਰਵਾਲ ਨੇ ਕਿਹਾ ਕਿ ਸੰਕਟ ਦੇ ਸਮੇਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਗਦਾਨ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਦਾਨੀ ਸੱਜਣਾਂ ਵੱਲੋਂ ਵੀ ਪੰਜਾਬ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਮਨੁੱਖਤਾ ਦੀ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਵੀ ਹੜ੍ਹ ਪੀੜਤਾਂ ਵੱਲ ਮਦਦ ਦਾ ਹੱਥ ਵਧਾਉਣ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰੇਗਾ। ਉਨ੍ਹਾਂ ਹੋਰਨਾਂ ਦਾਨੀ ਸੱਜਣਾਂ ਨੂੰ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।
Trending
- ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
- ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
- ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
- ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ
- ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ


