ਜਲੰਧਰ, 14 ਨਵੰਬਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਪਬਲਿਕ ਐਮਰਜੈਂਸੀ ਨੂੰ ਛੱਡ ਕੇ ਸਾਇਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ।
ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਪੁਲਿਸ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਸੀਮਾ ’ਤੇ ਜਿਥੇ ਲਾਊਡ ਸਪੀਕਰ ਜਾਂ ਪਬਲਿਕ ਐਡਰੈੱਸ ਸਿਸਟਮ ਜਾਂ ਕੋਈ ਵੀ ਆਵਾਜ਼ ਪੈਦਾ ਕਰਨ ਵਾਲਾ ਸਰੋਤ ਵਰਤਿਆ ਜਾ ਰਿਹਾ ਹੈ, ਦੀ ਆਵਾਜ਼ ਖੇਤਰ ਲਈ ਨਿਸ਼ਚਿਤ ਆਵਾਜ਼ ਮੁਤਾਬਕ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ (ਸਿਵਾਏ ਪਬਲਿਕ ਐਮਰਜੈਂਸੀ ਦੇ) ਮੈਰਿਜ ਪੈਲੇਸਾਂ ਤੇ ਹੋਟਲਾਂ ਵਿੱਚ ਢੋਲ ਜਾਂ ਭੋਂਪੂ , ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਅਤੇ ਡੀ.ਜੇਜ਼ ਆਦਿ ਨਹੀਂ ਵਜਾਏਗਾ। ਇਸੇ ਤਰ੍ਹਾਂ ਪ੍ਰਾਈਵੇਟ ਮਾਲਕੀ ਵਾਲੇ ਸਾਊਂਡ ਸਿਸਟਮ ਜਾਂ ਆਵਾਜ਼ ਪੈਦਾ ਕਰਨ ਵਾਲੇ ਯੰਤਰ ਦਾ ਸ਼ੋਰ ਦਾ ਪੱਧਰ ਪ੍ਰਾਈਵੇਟ ਥਾਂ ਦੇ ਹੱਦ ਖੇਤਰ ਲਈ ਤੈਅ ਸ਼ੋਰ ਮਾਪਦੰਡਾਂ 5 ਡੀ.ਬੀ.(ਏ) ਤੋਂ ਵੱਧ ਨਹੀਂ ਹੋਵੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮਿਊਜ਼ਿਕ ਸਿਸਟਮ ਰਾਹੀਂ ਪੈਦਾ ਹੋਣ ਵਾਲੀ ਆਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਾ ਸੁਣਾਈ ਦੇਵੇ।
ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਅਜਿਹਾ ਕਰਨ ਵਾਲੇ ਸਾਊਂਡ ਯੰਤਰ ਜ਼ਬਤ ਕਰ ਲਏ ਜਾਣਗੇ।
ਇਹ ਹੁਕਮ ਮਿਤੀ 8.1.2026 ਤੱਕ ਲਾਗੂ ਰਹੇਗਾ।
Trending
- ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ
- ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ
- ਜਲੰਧਰ ਪ੍ਰੀਮੀਅਰ ਲੀਗ ਤਹਿਤ ਖੇਡੇ ਗਏ ਵੱਖ-ਵੱਖ ਕ੍ਰਿਕਟ ਮੈਚਾਂ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ, ਜੂਨੀਅਰ ਮਾਡਲ ਸਕੂਲ ਤੇ ਇਨੋਸੈਂਟ ਹਾਰਟ ਸਕੂਲ ਦੀਆਂ ਟੀਮਾਂ ਜੇਤੂ
- ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ
- ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
- ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
- ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ 9 ਮਹੀਨਿਆਂ ਅੰਦਰ ਦੂਰਬੀਨ ਨਾਲ 200 ਆਪਰੇਸ਼ਨ ਕਰਕੇ ਬਣਾਇਆ ਰਿਕਾਰਡ, ਲੋਕਾਂ ਨੂੰ 80 ਤੋਂ 90 ਲੱਖ ਦਾ ਮੁਫ਼ਤ ਇਲਾਜ ਮਿਲਿਆ
- ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ


