ਲੁਧਿਆਣਾ, 14 ਨਵੰਬਰ (000) – ਹਲਕੇ ਦੇ ਵਸਨੀਕਾਂ ਨੂੰ ਸੜਕੀ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 27 ਅਧੀਨ ਸ਼ੇਰਪੁਰ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 26.33 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੁਚਾਰੂ ਆਵਾਜਾਈ ਲਈ 4 ਇੰਚ ਆਰ.ਐਮ.ਸੀ. ਸੜਕ ਦੇ ਨਿਰਮਾਣ ਕੀਤਾ ਜਾਵੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 30 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਸੀ।ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਉਣ-ਜਾਣ ਨੂੰ ਸੌਖਾ ਹੋਵੇਗਾ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਸਕੇ।
Trending
- ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
- ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
- ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
- ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ
- ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ


