ਜਲੰਧਰ, 15 ਨਵੰਬਰ : ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹੇ ਦੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਅੱਗੇ ਆ ਰਹੇ ਹਨ। ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਜਲੰਧਰ ਕੈਮਿਸਟ ਐਸੋਸੀਏਸ਼ਨ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 2,52,100 ਰੁਪਏ ਦੇ ਚੈੱਕ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਸੌਂਪੇ ਗਏ।ਇਸ ਮੌਕੇ ਪ੍ਰਧਾਨ ਸੰਜੇ ਸਹਿਗਲ, ਚੇਅਰਮੈਨ ਤਜਿੰਦਰਪਾਲ ਸਿੰਘ, ਵਾਈਸ ਚੇਅਰਮੈਨ ਜੇ.ਐਸ. ਚਾਵਲਾ, ਜਨਰਲ ਸਕੱਤਰ ਜਸਪਾਲ ਸਿੰਘ, ਵਰਕਿੰਗ ਪ੍ਰਧਾਨ ਦੇਵ ਸ਼ਰਮਾ, ਵਰਕਿੰਗ ਜਨਰਲ ਸਕੱਤਰ ਮਨੇਂਦਰ ਸਿੰਘ ਅਤੇ ਸੀਨੀਅਰ ਵਾਈਸ ਪ੍ਰਧਾਨ ਸੁਨੀਲ ਕੱਕੜ ਮੌਜੂਦ ਸਨ।ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੈਮਿਸਟ ਐਸੋਸੀਏਸ਼ਨਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਸ ਯੋਗਦਾਨ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਔਖੀ ਘੜੀ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ ਅਤੇ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਵੱਲੋਂ ਵੀ ਰਾਜ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਵਿੱਚ ਸਰਗਰਮ ਯੋਗਦਾਨ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ, ਜੋ ਹੜ੍ਹ ਪੀੜਤਾਂ ਦੀ ਮਦਦ ਲਈ ਸਹਿਯੋਗ ਕਰਨਾ ਚਾਹੁੰਦਾ ਹੈ, ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿਚ ਸਹਾਇਤਾ ਰਾਸ਼ੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਐਸੋਸੀਏਸ਼ਨਾਂ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਇਸ ਉਪਰਾਲੇ ਨਾਲ ਹੋਰਨਾਂ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਨੂੰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਪ੍ਰੇਰਨਾ ਮਿਲੇਗੀ।
Trending
- ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
- ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
- ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
- ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ
- ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
- ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
- ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ


