ਲੁਧਿਆਣਾ : ਬਹਾਦਰਕੇ ਰੋਡ ਸਥਿਤ ਫਲ ਮੰਡੀ ਵਿੱਚ ਬੀਤੇ ਦਿਨੀ ਅੱਗ ਲੱਗਣ ਕਾਰਨ ਆੜਤੀਆ ਦੇ ਕਰੇਟਾ ਅਤੇ ਹੋਰ ਸਾਜੋ ਸਮਾਨ ਦਾ ਲੱਖਾ ਰੁਪਏ ਦਾ ਨੁਕਸਾਨ ਹੋਇਆ ਸੀ ਜਿਸ ਤੋਂ ਬਾਅਦ ਅੱਜ ਦੁਪਹਿਰ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਗਿੱਲ ਅਤੇ ਉਨਾ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਚੇਅਰਮੈਨ ਗਿੱਲ ਵੱਲੋਂ ਫਲ ਮੰਡੀ ਵਿੱਚ ਆੜ੍ਹਤੀ ਭਾਈਚਾਰੇ ਦੇ ਹੋਏ ਨੁਕਸਾਨ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨਾਂ ਆੜ੍ਹਤੀ ਭਾਈਚਾਰੈ ਨੂੰ ਮੰਡੀ ਵਿੱਚ ਲੋੜ ਅਨੁਸਾਰ ਹੀ ਕਰੇਟ ਰੱਖਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਲੋੜ ਤੋਂ ਜਿਆਦਾ ਕਰੇਟ ਨੂੰ ਖੁੱਲੀ ਥਾ ਤੇ ਜਾ ਆਪਣੀਆ ਦੁਕਾਨਾ ਵਿੱਚ ਰੱਖਿਆ ਜਾਵੇ। ਉਹਨਾਂ ਆੜਤੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਵੀ ਸਾਵਧਾਨੀ ਵਰਤਣ ਤਾਂ ਜੋ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਾ ਵਾਪਰ ਸਕੇ
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


