ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿੰਭਿਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀ ਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਦੀ ਸ਼ੁਰੂਆਤ ਪੰਜਾਬ ਵਿੱਚ ਕੀਤੀ ਗਈ ਹੈ।
ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 01 ਦਸੰਬਰ ਤੋਂ 12 ਦਸੰਬਰ 2025 ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ), ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਡੇਅਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ 3500 ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੌਥੀ ਮੰਜ਼ਿਲ, ਕਮਰਾ ਨੰਬਰ 508, ਗੁਰਦਾਸਪੁਰ ਵਿੱਚ 24 ਨਵੰਬਰ 2025 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਐਸ.ਸੀ ਉਮੀਦਵਾਰ, ਉਮਰ 18 ਤੋਂ 50 ਸਾਲ, ਪੰਜਾਬ ਦੇ ਵਸਨੀਕ, ਪੇਂਡੂ ਪਿਛੋਕੜ ਅਤੇ ਘੱਟੋ-ਘੱਟ 5ਵੀਂ ਪਾਸ ਹੋਵੇ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ80548-00880, 75089-73471,78888-50893, 94177-66062 ਤੇ ਸੰਪਰਕ ਕੀਤਾ ਜਾ ਸਕਦਾ ਹੈ।


