ਲੁਧਿਆਣਾ, 19 ਨਵੰਬਰ (000) – ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਗਰੁੱਪ-ਡੀ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਤਾਇਨਾਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਜੀਵਨਦੀਪ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਗਰੁੱਪ-ਡੀ ਦੀਆਂ ਸੇਵਾਦਾਰ, ਚਂੌਕੀਦਾਰ, ਸਵੀਪਰ-ਕਮ-ਚੌਕੀਦਾਰ, ਸਫਾਈ ਸੇਵਕ, ਸਵੀਪਰ-ਕਮ-ਮਾਲੀ, ਮਾਲੀ-ਕਮ-ਚੌਕੀਦਾਰ, ਮੱਛੀ ਪਾਲਕ, ਬੋਟਮੈਨ ਅਤੇ ਲੈਬਾਰਟਰੀ ਅਟੈਂਡੇਟ ਦੀਆਂ ਅਸਾਮੀਆਂ ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਲੁਧਿਆਣਾ ਵੱਲੋਂ ਯੋਗ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗਤਾ ਤਜਰਬੇ ਅਤੇ ਹੋਰ ਵੇਰਵਿਆਂ ਲਈ ਵੈਬਸਾਈਟ http://sssb.punjab.gov.in ‘ਤੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿ ਚਾਹਵਾਨ ਉਮੀਦਵਾਰ ਇਹਨਾਂ ਅਸਾਮੀਆਂ ਲਈ ਮਿਤੀ 15-12-2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।


