ਓਂਟਾਰੀਓ ਵਿਧਾਨ ਸਭਾ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਰੋਸ ਵਿਖਾਵੇ ਵਿਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ Canada PR- ਅਰਜ਼ੀਆਂ ਉਤੇ ਮੁੜ ਵਿਚਾਰ ਕੀਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਹੀ ਉਹ ਧਰਨਾ ਖ਼ਤਮ ਕਰਨਗੇ।
Canada PR- ਕੈਨੇਡਾ ਵਿਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ਵਿਚ ਜਾਪ ਰਿਹਾ ਹੈ। ਕੈਨੇਡਾ ਦੇ ਸੂਬੇ ਓਂਟਾਰੀਓ ਵੱਲੋਂ ਆਪਣੇ ਸੂਬਾਈ ਨੌਮਿਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਹੈ। ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ।
ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ। ਤਕਰੀਬਨ 2600 ਐਪੀਲੈਂਕਟਸ ਆਪਣੀ ਅਰਜ਼ੀ ਪ੍ਰਵਾਨ ਹੋਣ ਦੀ ਉਡੀਕ ਕਰ ਰਹੇ ਸਨ। ਓਂਟਾਰੀਓ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਰਹੇ ਪੰਜਾਬੀ ਨੌਜਵਾਨਾਂ ਦੀ ਸ਼ਿਕਾਇਤ ਹੈ ਕਿ ਓਂਟਾਰੀਓ ਸਰਕਾਰ ਨੇ ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦਾ ਮੌਕਾ ਹੀ ਨਹੀਂ ਦਿੱਤਾ ਅਤੇ ਇਕਪਾਸੜ ਤੌਰ ਉਤੇ ਅਰਜ਼ੀਆਂ ਰੱਦ ਕਰ ਦਿੱਤੀਆਂ।
ਓਂਟਾਰੀਓ ਵਿਧਾਨ ਸਭਾ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਰੋਸ ਵਿਖਾਵੇ ਵਿਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ ਅਰਜ਼ੀਆਂ ਉਤੇ ਮੁੜ ਵਿਚਾਰ ਕੀਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਹੀ ਉਹ ਧਰਨਾ ਖ਼ਤਮ ਕਰਨਗੇ।
ਧਰਨੇ ਵਿਚ ਸ਼ਾਮਲ ਸੈਂਕੜੇ ਬਿਨੈਕਾਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਵੱਲੋਂ ਮੁਹੱਈਆ ਜਾਣਕਾਰੀ ਬਿਲਕੁਲ ਠੀਕ ਹੈ ਅਤੇ ਸਬੂਤ ਵਜੋਂ ਹਰ ਦਸਤਾਵੇਜ਼ ਪੇਸ਼ ਕਰਨ ਲਈ ਸਹਿਮਤ ਹਨ। ਡਗ ਫੋਰਡ ਸਰਕਾਰ ਵਿਰੁੱਧ ਚੱਲ ਰਹੀ ਨਾਅਰੇਬਾਜ਼ੀ ਦੌਰਾਨ ਪੰਜਾਬੀ ਨੌਜਵਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਲਈ ਵਿਰੋਧੀ ਧਿਰ ਦੀ ਆਗੂ ਮੈਰਿਟ ਸਟਾਈਲਜ਼ ਵੀ ਪੁੱਜੇ।


