ਚੰਡੀਗੜ੍ਹ, 23 ਨਵੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ।
ਇਸ ਮੌਕੇ ਮੁੱਖ ਮੰਤਰੀ ਦੇ ਦੌਰੇ ਦੀਆਂ ਮੁੱਖ ਗੱਲਾਂ:
ਗੁਰੂ ਘਰ ਹਾਜ਼ਰੀ: ਮੁੱਖ ਮੰਤਰੀ ਨੇ ਗੁਰੂ ਚਰਨਾਂ ਵਿੱਚ ਸੀਸ ਝੁਕਾਇਆ ਅਤੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਨੂੰ ਆਪਣੇ ਲਈ ਸੁਭਾਗਾ ਸਮਾਂ ਦੱਸਿਆ।
ਪੰਜਾਬ ਲਈ ਅਰਦਾਸ: ਸੀਐਮ ਮਾਨ ਨੇ ਪਰਮਾਤਮਾ ਅੱਗੇ ਪੰਜਾਬ ਅਤੇ ਪੰਜਾਬੀਆਂ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਸਮਾਗਮਾਂ ਦੀ ਸਫਲਤਾ: ਉਨ੍ਹਾਂ ਨੇ ਅਰਦਾਸ ਕੀਤੀ ਕਿ ਸ਼ਹੀਦੀ ਦਿਹਾੜੇ ਨਾਲ ਸਬੰਧਤ ਚੱਲ ਰਹੇ ਸਾਰੇ ਧਾਰਮਿਕ ਸਮਾਗਮ ਗੁਰੂ ਸਾਹਿਬ ਦੀ ਕਿਰਪਾ ਨਾਲ ਸ਼ਰਧਾ ਪੂਰਵਕ ਅਤੇ ਨਿਰਵਿਘਨ ਨੇਪਰੇ ਚੜ੍ਹਨ।


